- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ

ਅੰਕੁਰ ਮਹਾਜਨ, ਪੰਜਾਬੀ ਜਾਗਰਣ
ਪਠਾਨਕੋਟ ਕੈਂਟ : ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਸਿੰਘਪੁਰਾ ਮਹੱਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰਬਾਣੀ ਦਾ ਕੀਰਤਨ ਤੇ ਵਿਚਾਰ ਸਰਵਣ ਕੀਤੇ।
ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਨਾਲ ਸਬੰਧਤ ਭਾਈ ਗੁਰਨਾਮ ਸਿੰਘ ਦੌਰਾਂਗਲਾ ਨੇ ਗੁਰਬਾਣੀ ਦੀ ਬੜੇ ਸੁਚੱਜੇ ਢੰਗ ਨਾਲ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਭਾਈ ਹਰਦੇਵ ਸਿੰਘ ਜੀ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨਿਹਾਲ ਹੋਈਆਂ।
ਇਸ ਮੌਕੇ ਸਰਬੱਤ ਖਾਲਸਾ ਧਾਰਮਿਕ ਸੰਸਥਾਪਕ ਪਠਾਨਕੋਟ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ ਜੀਵਨ ਸਾਦਗੀ, ਸੇਵਾ, ਸਿਮਰਨ ਅਤੇ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮਾਂ ਦਾ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਮਹਾਨ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸੰਗਤਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਕੁਲਵੰਤ ਕੌਰ ਦੀਨਾ ਨਗਰ, ਜਥੇਦਾਰ ਕੁਲਵੰਤ ਸਿੰਘ ਸੰਧੂ, ਸੁਰਿੰਦਰ ਕੌਰ ਪੱਡਾ, ਜਥੇਦਾਰ ਗੁਰਜੀਤ ਸਿੰਘ ਸੰਧੂ, ਗੁਰਮੀਤ ਸਿੰਘ ਪ੍ਰਧਾਨ, ਜਨਮਜੀਤ ਕੌਰ, ਪਰਮਜੀਤ ਕੌਰ, ਰਵਿੰਦਰ ਕੌਰ, ਗੁਰਜੀਤ ਸਿੰਘ ਪ੍ਰਧਾਨ, ਹਰਦੀਪ ਸਿੰਘ, ਗੁਰਜੀਤ ਸਿੰਘ ਸੈਕਟਰੀ, ਗੁਰਦੇਵ ਸਿੰਘ, ਰਘਬੀਰ ਸਿੰਘ, ਕਪਤਾਨ ਸਿੰਘ, ਮਨਜੀਤ ਕੌਰ, ਡਾਕਟਰ ਅਜੀਤ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਜਗਜੀਤ ਸਿੰਘ, ਡਾਕਟਰ ਬਲਬੀਰ ਸਿੰਘ, ਪਰਮਜੀਤ ਸਿੰਘ, ਬਖਸ਼ੀਸ਼ ਸਿੰਘ, ਮੈਨੇਜਰ ਸੋਹਨ ਸਿੰਘ, ਹਜੂਰਾ ਸਿੰਘ, ਦਾਤਾਰ ਸਿੰਘ, ਜਸਵੀਰ ਸਿੰਘ, ਕੰਵਲਜੀਤ ਸਿੰਘ ਪ੍ਰਧਾਨ, ਜਸਵੰਤ ਸਿੰਘ, ਤੇਜਿੰਦਰ ਸਿੰਘ ਗੁਲਾਟੀ, ਜਸਵੰਤ ਕੌਰ, ਹਰਪ੍ਰੀਤ ਕੌਰ, ਪ੍ਰਭਦੀਪ ਕੌਰ, ਮਹਿੰਦਰ ਕੌਰ ਸੈਣੀ, ਪਰਵੀਨ ਸਿੰਘ, ਤਜਿੰਦਰ ਕੌਰ, ਰਤਨ ਕੌਰ, ਪਰਮਜੀਤ ਸਿੰਘ, ਜੋਗਿੰਦਰ ਸਿੰਘ ਸੈਣੀ, ਮਨਪ੍ਰੀਤ ਕੌਰ, ਇੰਦਰਜੀਤ ਕੌਰ, ਹਰਪ੍ਰੀਤ ਕੌਰ, ਜਤਿੰਦਰ ਕੌਰ, ਚਰਨਜੀਤ ਕੌਰ, ਸੁੰਦਰਜੀਤ ਕੌਰ, ਭੁਪਿੰਦਰ ਕੌਰ ਪ੍ਰਧਾਨ, ਨਰਿੰਦਰ ਕੌਰ, ਮਹਿੰਦਰ ਸਿੰਘ, ਦਵਿੰਦਰ ਸਿੰਘ, ਨਿਰਮਲ ਕੌਰ, ਪ੍ਰਧਾਨ ਮਹਿੰਦਰ ਸਿੰਘ ਖਾਨਪੁਰ, ਰੀਤੂ ਕੌਰ, ਕੁਲਜੀਤ ਸਿੰਘ, ਕੰਵਲਜੀਤ ਕੌਰ, ਸੁਰਿੰਦਰ ਸਿੰਘ, ਸੁਰਿੰਦਰ ਕੌਰ ਖਾਨਪੁਰ, ਜਗਦੀਪ ਸਿੰਘ, ਸੁਖਬੀਰ ਕੌਰ, ਹਰਬੀਰ ਸਿੰਘ, ਤਰਲੋਚਨ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਕੌਰ, ਇਕਬਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।