ਕੈਬਨਿਟ ਮੰਤਰੀ ਨੇ ਪਿੰਡਾਂ ’ਚ ਪਹੁੰਚ ਕੇ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਨਾਲ ਕੀਤੀ ਮੁਲਾਕਾਤ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ
Publish Date: Fri, 27 Nov 2026 06:45 PM (IST)
Updated Date: Sat, 28 Nov 2026 04:08 AM (IST)
ਫੋਟੋ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ। ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਕਨੌਰ, ਸਾਹੂ ਚੱਕ, ਉਦੀਪੁਰ ਐਮਾ ਤੇ ਬਹਾਦਰਪੁਰ ਦਾ ਦੌਰਾ ਕਰਦਿਆਂ ਸ਼ਰਧਾਲੂਆਂ ਤੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਤੇ ਆਵਾਜਾਈ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਉਨ੍ਹਾਂ ਨੂੰ ਧਾਰਮਿਕ ਤੇ ਅਧਿਆਤਮਿਕ ਵਿਰਸੇ ਨਾਲ ਜੋੜਨਾ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਬੱਸਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਮਹੱਤਵ ਦਿੱਤਾ ਜਾਂਦਾ ਹੈ। ਇਸ ਮੌਕੇ ਸਰਪੰਚ ਕਮਲੇਸ਼ ਕੁਮਾਰੀ ਸਾਹੂ ਚੱਕ, ਰਵਿੰਦਰ ਸਾਹੂ ਚੱਕ, ਰਾਜਾ ਸੈਣੀ ਬਕਨੌਰ, ਪਰਸ਼ੋਤਮ ਬਕਨੌਰ, ਨਰੇਸ਼ ਉਦੀਪੁਰ ਐਮਾ, ਸਰਪੰਚ ਗੁਲਸ਼ਨ ਉਦੀਪੁਰ, ਸਾਹਿਲ ਰਾਮਕਲਮਾ, ਸਰਪੰਚ ਦਵਿੰਦਰ, ਬਲਾਕ ਪ੍ਰਧਾਨ ਅਸ਼ਵਨੀ ਲਾਡੀ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਸਰਪੰਚ ਰਾਜੂ ਕੋਲੀਆਂ ਅਤੇ ਸਰਪੰਚ ਬੋਧ ਰਾਜ ਕਿਲਪੁਰ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।