ਦਰਦਨਾਕ ਸੜਕ ਹਾਦਸਾ: 200 ਮੀਟਰ ਡੂੰਘੀ ਖੱਡ 'ਚ ਡਿਗਿਆ ਮੋਟਰਸਾਈਕਲ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
ਮ੍ਰਿਤਕਾਂ ਦੀ ਪਛਾਣ ਜਯੋਤੀ ਅਤੇ ਅਨਿਲ ਕੁਮਾਰ, ਦੋਵੇਂ ਵਾਸੀ ਪਠਾਨਕੋਟ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ਨੰਬਰ ਪੀ.ਬੀ.-35 ਯੂ.-2347 'ਤੇ ਸਵਾਰ ਹੋ ਕੇ ਮਣੀਮਹੇਸ਼ ਯਾਤਰਾ ਲਈ ਘਰੋਂ ਨਿਕਲੇ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਦੁਨਾਲੀ ਅਤੇ ਗੈਹਰਾ ਵਿਚਕਾਰ ਹਨੂੰਮਾਨ ਮੰਦਰ ਨੇੜੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਸੜਕ ਤੋਂ ਹੇਠਾਂ ਡੂੰਘੀ ਖੱਡ ’ਚ ਜਾ ਡਿੱਗਿਆ।
Publish Date: Sun, 13 Sep 2026 11:15 AM (IST)
Updated Date: Sun, 13 Sep 2026 11:19 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ। ਪਠਾਨਕੋਟ-ਭਰਮੌਰ ਕੌਮੀ ਮਾਰਗ ’ਤੇ ਦੁਨਾਲੀ ਅਤੇ ਗੈਹਰਾ ਵਿਚਕਾਰ ਹਨੂੰਮਾਨ ਮੰਦਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਪਠਾਨਕੋਟ ਨਾਲ ਸਬੰਧਿਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸੜਕ ਤੋਂ ਕਰੀਬ 200 ਮੀਟਰ ਡੂੰਘੀ ਖੱਡ ’ਚ ਜਾ ਡਿੱਗਿਆ।
ਮ੍ਰਿਤਕਾਂ ਦੀ ਪਛਾਣ ਜਯੋਤੀ ਅਤੇ ਅਨਿਲ ਕੁਮਾਰ, ਦੋਵੇਂ ਵਾਸੀ ਪਠਾਨਕੋਟ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ਨੰਬਰ ਪੀ.ਬੀ.-35 ਯੂ.-2347 'ਤੇ ਸਵਾਰ ਹੋ ਕੇ ਮਣੀਮਹੇਸ਼ ਯਾਤਰਾ ਲਈ ਘਰੋਂ ਨਿਕਲੇ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਦੁਨਾਲੀ ਅਤੇ ਗੈਹਰਾ ਵਿਚਕਾਰ ਹਨੂੰਮਾਨ ਮੰਦਰ ਨੇੜੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਸੜਕ ਤੋਂ ਹੇਠਾਂ ਡੂੰਘੀ ਖੱਡ ’ਚ ਜਾ ਡਿੱਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਗੈਹਰਾ ਪੁਲਿਸ ਚੌਕੀ ਦੇ ਜਵਾਨਾਂ ਅਤੇ ਸਥਾਨਕ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ। ਕਾਫ਼ੀ ਮੁਸ਼ੱਕਤ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਖੱਡ ’ਚੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਕਾਲਜ ਚੰਬਾ ਪਹੁੰਚਾਇਆ ਗਿਆ।
ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਨੌਜਵਾਨ ਮਣੀਮਹੇਸ਼ ਯਾਤਰਾ ਲਈ ਜਾ ਰਹੇ ਸਨ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਠਾਨਕੋਟ ’ਚ ਉਨ੍ਹਾਂ ਦੇ ਪਰਿਵਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।