ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪਠਾਨਕੋਟ ਦੌਰੇ ’ਤੇ, ਰੇਲਵੇ ਵਿਕਾਸ ਮੁੱਦਿਆਂ ’ਤੇ ਪ੍ਰੈਸ ਨਾਲ ਕਰਨਗੇ ਗੱਲਬਾਤ
ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਰੇਲਵੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਤਮਕ ਕਦਮਾਂ ਬਾਰੇ ਵੀ ਜਾਣਕਾਰੀ ਦੇਣ ਦੀ ਸੰਭਾਵਨਾ ਹੈ। ਭਾਜਪਾ ਆਗੂਆਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਦਾ ਇਹ ਦੌਰਾ ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵਿਸ਼ੇਸ਼ ਮੰਨਿਆ ਜਾ ਰਿਹਾ ਹੈ, ਕਿਉਂਕਿ ਪਠਾਨਕੋਟ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਰੇਲਵੇ ਕੇਂਦਰ ਹੈ।
Publish Date: Fri, 27 Feb 2026 08:21 AM (IST)
Updated Date: Fri, 27 Feb 2026 08:24 AM (IST)

ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ - ਕੇਂਦਰੀ ਰਾਜ ਮੰਤਰੀ (ਰੇਲਵੇ) ਰਵਨੀਤ ਸਿੰਘ ਬਿੱਟੂ ਅੱਜ ਪਠਾਨਕੋਟ ਦੇ ਦੌਰੇ ’ਤੇ ਪਹੁੰਚ ਰਹੇ ਹਨ। ਉਹ ਦੁਪਹਿਰ 12.30 ਵਜੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ’ਤੇ ਆਗਮਨ ਕਰਨਗੇ, ਜਿੱਥੇ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਪਾਰਟੀ ਦੇ ਹੋਰ ਆਗੂਆਂ, ਵਰਕਰਾਂ ਅਤੇ ਸ਼ਹਿਰ ਦੇ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਰਕਰਾਂ ਵਿੱਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਪਠਾਨਕੋਟ ਪਹੁੰਚਣ ਉਪਰੰਤ ਕੇਂਦਰੀ ਮੰਤਰੀ ਦੁਪਹਿਰ 1.15 ਵਜੇ ਸ਼ਹਿਰ ਦੇ ਹੋਟਲ ਪਾਰਕ ਜੋਨ ਵਿੱਚ ਕਰਵਾਈ ਜਾ ਰਹੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਪ੍ਰੈਸ ਕਾਨਫਰੰਸ ਦੌਰਾਨ ਉਹ ਰੇਲਵੇ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੋਜਨਾਵਾਂ, ਪਠਾਨਕੋਟ ਰੇਲਵੇ ਜੰਕਸ਼ਨ ਦੀ ਮਹੱਤਤਾ, ਯਾਤਰੀ ਸੁਵਿਧਾਵਾਂ ਵਿੱਚ ਸੁਧਾਰ, ਨਵੀਆਂ ਟ੍ਰੇਨਾਂ ਦੀ ਸੰਭਾਵਨਾ ਅਤੇ ਖੇਤਰ ਦੇ ਸਮੁੱਚੇ ਵਿਕਾਸ ਬਾਰੇ ਆਪਣਾ ਪੱਖ ਰੱਖਣਗੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਰੇਲਵੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਤਮਕ ਕਦਮਾਂ ਬਾਰੇ ਵੀ ਜਾਣਕਾਰੀ ਦੇਣ ਦੀ ਸੰਭਾਵਨਾ ਹੈ। ਭਾਜਪਾ ਆਗੂਆਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਦਾ ਇਹ ਦੌਰਾ ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵਿਸ਼ੇਸ਼ ਮੰਨਿਆ ਜਾ ਰਿਹਾ ਹੈ, ਕਿਉਂਕਿ ਪਠਾਨਕੋਟ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਰੇਲਵੇ ਕੇਂਦਰ ਹੈ। ਪ੍ਰੈਸ ਕਾਨਫਰੰਸ ਵਿੱਚ ਸਥਾਨਕ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ।