- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਕੀਤਾ ਸਵਾਗਤ

-ਕਿਹਾ, ‘ਆਪ’ ਦੀ ਅਸਲ ਤਾਕਤ ਇਸ ਦੇ ਮਿਹਨਤੀ ਤੇ ਪਾਰਟੀ ਨੂੰ ਸਮਰਪਿਤ ਵਰਕਰਜ਼ ਹਨ
ਅੰਕੁਰ ਮਹਾਜਨ, ਪੰਜਾਬੀ ਜਾਗਰਣ, ਪਠਾਨਕੋਟ ਕੈਂਟ : ਵਿਧਾਨ ਸਭਾ ਹਲਕਾ ਭੋਆ ਦੇ ਬਲਾਕ ਘਰੋਟਾ ਅਧੀਨ ਪੈਂਦੇ ਪਿੰਡ ਨਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਕਰੀਬ 70 ਪਰਿਵਾਰਾਂ ਨੇ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ 54 ਪਰਿਵਾਰਾਂ ਤੋਂ ਇਲਾਵਾ ਗੁੱਜਰ ਭਾਈਚਾਰੇ ਨਾਲ ਸਬੰਧਿਤ 16 ਪਰਿਵਾਰ ਵੀ ਸ਼ਾਮਲ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ।
ਪਿੰਡ ਨਾਲਾ ਸਥਿਤ ਬਾਜ਼ ਰੈਸਟੋਰੈਂਟ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਦੀ ਲੜੀ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਸਲ ਤਾਕਤ ਇਸ ਦੇ ਮਿਹਨਤੀ ਤੇ ਸਮਰਪਿਤ ਵਰਕਰਜ਼ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣ ਲਈ ਬਰਾਬਰ ਦਾ ਮੌਕਾ ਮਿਲਦਾ ਹੈ। ਕਟਾਰੂਚੱਕ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ।ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਫ਼ੌਜੀ ਸਰਨਜੀਤ ਸਿੰਘ, ਬਲਕਾਰ ਸਿੰਘ, ਅੰਬਰ ਸਿੰਘ, ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ ਅਤੇ ਗੁਰਮੀਤ ਕੌਰ ਸਮੇਤ ਹੋਰ ਪਰਿਵਾਰਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਲੋਕ-ਹਿਤੈਸ਼ੀ ਫ਼ੈਸਲਿਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਠਾਕੁਰ ਮਨੋਹਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ, ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪਰਿਸ਼ਦ, ਸੰਦੀਪ ਕੁਮਾਰ ਬਲਾਕ ਪ੍ਰਧਾਨ ਤੋਂ ਇਲਾਵਾ ‘ਆਪ’ ਦੇ ਹੋਰ ਆਗੂ ਤੇ ਵਰਕਰਜ਼ ਹਾਜ਼ਰ ਸਨ।