- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਚਆਈਵੀ ਪੀੜਤਾਂ ਦੀ ਭਲਾਈ ਤੇ ਔਰਤਾਂ ਦੇ
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ : ਜ਼ਿਲ੍ਹਾ ਪੱਧਰੀ ਨੈੱਟਵਰਕ (ਡੀਐਲਐਨ), ਪਠਾਨਕੋਟ ਦੇ ਵਫ਼ਦ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਸਾਕਸ਼ੀ ਸਾਹਨੀ ਅਤੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਚਆਈਵੀ ਨਾਲ ਰਹਿ ਰਹੇ ਲੋਕਾਂ ਦੀ ਭਲਾਈ, ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮਨਿਰਭਰ ਬਣਾਉਣ, ਕਿੱਤਾਮੁਖੀ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਔਰਤਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇ ਕੇ ਉਨ੍ਹਾਂ ਲਈ ਰੋਜ਼ੀ-ਰੋਟੀ ਦੇ ਬਿਹਤਰ ਸਾਧਨ ਪੈਦਾ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਐੱਚਆਈਵੀ ਨਾਲ ਰਹਿ ਰਹੇ ਲੋਕਾਂ ਨੂੰ ਸਮਾਜਿਕ ਸਨਮਾਨ ਦਿਵਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਚਰਚਾ ਹੋਈ।
ਇਸ ਮੌਕੇ ਡੀਐਲਐਨ ਪਠਾਨਕੋਟ ਦੇ ਪ੍ਰਧਾਨ ਪੁਨੀਤ ਕੁਮਾਰ, ਪ੍ਰਬੰਧਨ ਅਧਿਕਾਰੀ ਸ਼ਿਖਾ ਧੀਮਾਨ, ਸੰਯੁਕਤ ਸਕੱਤਰ ਨੇਹਾ ਸ਼ਰਮਾ ਅਤੇ ਨਵਦੀਪ ਸੈਣੀ ਵੀ ਮੌਜੂ਼ੂਦ ਸਨ। ਵਫ਼ਦ ਨੇ ਭਾਈਚਾਰੇ ਦੀ ਭਲਾਈ, ਸਮਾਜਿਕ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਸਹਿਯੋਗ, ਮਾਰਗਦਰਸ਼ਨ ਅਤੇ ਹੌਸਲਾ-ਅਫ਼ਜ਼ਾਈ ਦੇਣ ਵਾਸਤੇ ਪ੍ਰੋਜੈਕਟ ਡਾਇਰੈਕਟਰ ਸਾਕਸ਼ੀ ਸਾਹਨੀ ਅਤੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ ਦਾ ਧੰਨਵਾਦ ਕੀਤਾ।