- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਦੋਵਾਂ ਸੂਬਿਆਂ ਦੇ ਇੰਟਰ-ਸਟੇਟ ਬਾਰਡਰ ਅਤੇ ਨੈਸ਼ਨਲ ਹਾਈਵੇਅ 'ਤੇ ਨਾਕਾਬੰਦੀ ਵਧਾ ਦਿੱਤੀ ਗਈ ਹੈ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੂੰ ਸਭ ਤੋਂ ਵੱਡਾ ਖਦਸ਼ਾ ਇਹ ਹੈ ਕਿ ਲੁੱਟੀ ਗਈ ਇਸ ਗੱਡੀ ਦੀ ਵਰਤੋਂ ਕਿਸੇ ਵੱਡੀ ਅੱਤਵਾਦੀ ਵਾਰਦਾਤ ਜਾਂ ਹਮਲੇ ਵਿੱਚ ਕੀਤੀ ਜਾ ਸਕਦੀ ਹੈ।

ਜਾਗਰਣ ਸੰਵਾਦਦਾਤਾ, ਪਠਾਨਕੋਟ। ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ 'ਤੇ ਸਥਿਤ ਪਠਾਨਕੋਟ ਸ਼ਹਿਰ ਦੇ ਡਾਊਨਟਾਊਨ ਇਲਾਕੇ ਤੋਂ ਗੰਨਪੁਆਇੰਟ (ਬੰਦੂਕ ਦੀ ਨੋਕ) 'ਤੇ ਇੱਕ XUV ਕਾਰ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਖੁਫ਼ੀਆ ਏਜੰਸੀਆਂ ਅਤੇ ਸੁਰੱਖਿਆ ਬਲ ਅਲਰਟ 'ਤੇ ਆ ਗਏ ਹਨ। ਪੂਰੇ ਇਲਾਕੇ ’ਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਅਣਪਛਾਤੇ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਲੈ ਕੇ ਫ਼ਰਾਰ ਹੋ ਗਏ।
ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੰਜਾਬ ਅਤੇ ਜੰਮੂ-ਕਸ਼ਮੀਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਦੋਵਾਂ ਸੂਬਿਆਂ ਦੇ ਇੰਟਰ-ਸਟੇਟ ਬਾਰਡਰ ਅਤੇ ਨੈਸ਼ਨਲ ਹਾਈਵੇਅ 'ਤੇ ਨਾਕਾਬੰਦੀ ਵਧਾ ਦਿੱਤੀ ਗਈ ਹੈ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੂੰ ਸਭ ਤੋਂ ਵੱਡਾ ਖਦਸ਼ਾ ਇਹ ਹੈ ਕਿ ਲੁੱਟੀ ਗਈ ਇਸ ਗੱਡੀ ਦੀ ਵਰਤੋਂ ਕਿਸੇ ਵੱਡੀ ਅੱਤਵਾਦੀ ਵਾਰਦਾਤ ਜਾਂ ਹਮਲੇ ਵਿੱਚ ਕੀਤੀ ਜਾ ਸਕਦੀ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਲੁੱਟੀ ਗਈ ਕਾਰ ਚਿੱਟੇ ਰੰਗ ਦੀ ਮਹਿੰਦਰਾ XUV500 ਹੈ, ਜਿਸ ਦਾ ਰਜਿਸਟ੍ਰੇਸ਼ਨ ਨੰਬਰ PB35AA-9902 ਹੈ, ਜੋ ਬਮਿਆਲ ਸੈਂਟਰ ਦਾ ਹੈ। ਘਟਨਾ ਰਾਤ ਤਕਰੀਬਨ 11 ਵਜੇ ਵਾਪਰੀ। ਜਿਸ ਤੋਂ ਬਾਅਦ ਹੀ ਪੂਰੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ।
ਐੱਸ.ਐੱਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਅਨੁਸਾਰ, ਕਾਰ ਨੂੰ ਲੁੱਟਣ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਡਰਾਈਵਰ ਨੂੰ ਅਗਵਾ ਨਹੀਂ ਕੀਤਾ ਗਿਆ ਹੈ। ਇਹ ਕਹਿਣਾ ਅਜੇ ਸਹੀ ਨਹੀਂ ਹੈ ਕਿ ਲੁੱਟ ਦੀ ਵਾਰਦਾਤ ਤੋਂ ਬਾਅਦ ਲੁਟੇਰੇ ਜੰਮੂ-ਕਸ਼ਮੀਰ ਵੱਲ ਭੱਜੇ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਪੁਲਿਸ ਕੰਟਰੋਲ ਰੂਮ ਜੰਮੂ ਵੱਲੋਂ ਜਾਰੀ ਅਲਰਟ ਮੁਤਾਬਕ, ਹਥਿਆਰਾਂ ਨਾਲ ਲੈਸ ਅਣਪਛਾਤੇ ਹਮਲਾਵਰਾਂ ਨੇ ਗੰਨਪੁਆਇੰਟ 'ਤੇ ਕਾਰ ਚਾਲਕ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਗੱਡੀ ਸਮੇਤ ਡਾਊਨਟਾਊਨ ਪਠਾਨਕੋਟ ਤੋਂ ਕਠੂਆ ਦਿਸ਼ਾ ਵੱਲ ਲੈ ਗਏ।
ਅਲਰਟ ਤੋਂ ਬਾਅਦ ਪੁਲਿਸ ਅਧਿਕਾਰੀਆਂ, ਸੁਰੱਖਿਆ ਇਕਾਈਆਂ ਅਤੇ ਸਰਹੱਦੀ ਨਾਕਿਆਂ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਕਿਆਂ 'ਤੇ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਾਈਵੇਅ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਕੋਈ ਸੁਰਾਗ ਮਿਲ ਸਕੇ।