ਗੁਰਦਾਸਪੁਰ 'ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 16ਵੀਂ ਬੱਸ ਰਵਾਨਾ, ਹਲਕਾ ਇੰਚਾਰਜ ਨੇ ਦਿਖਾਈ ਹਰੀ ਝੰਡੀ
ਉਨ੍ਹਾਂ ਕਿਹਾ ਕਿ "ਆਪ" ਸਰਕਾਰ ਦਾ ਇਹ ਉਪਰਾਲਾ ਨਾ ਸਿਰਫ ਲੋਕਾਂ ਨੂੰ ਧਰਮ ਨਾਲ ਜੋੜ ਰਿਹਾ ਹੈ, ਬਲਕਿ ਉਹਨਾਂ ਦੇ ਸੁਪਨਿਆਂ ਨੂੰ ਵੀ ਹਕੀਕਤ ਵਿੱਚ ਬਦਲ ਰਿਹਾ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Publish Date: Mon, 04 May 2026 12:35 PM (IST)
Updated Date: Mon, 04 May 2026 12:39 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 15 ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ 16ਵੀਂ ਬੱਸ ਨੂੰ ਆਪ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਰਮਨ ਬਹਿਲ ਨੇ ਸਾਰੇ ਸ਼ਰਧਾਲੂਆਂ ਨੂੰ ਮਾਲਾਵਾਂ ਦਿੱਤੀਆਂ ਤਾਂ ਜੋ ਯਾਤਰਾ ਸਮੇਂ ਉਹ ਨਾਮ ਸਿਮਰਨ ਕਰ ਸਕਣ। ਬਹਿਲ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ।