ਮੁੱਖ ਮੰਤਰੀ ਤੀਰਥ ਯਾਤਰਾ ਦੀ 19ਵੀਂ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਦੀ 19ਵੀਂ ਬੱਸ ਹੋਈ ਰਵਾਨਾ
Publish Date: Sat, 09 May 2026 03:59 PM (IST)
Updated Date: Sun, 10 May 2026 04:00 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 19ਵੀਂ ਤੀਰਥ ਯਾਤਰਾ ਬੱਸ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਧਾਰੀਵਾਲ ਤੋਂ ਰਵਾਨਾ ਕੀਤਾ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਲਈ ਹਰ ਤਰ੍ਹਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਯਾਤਰੀਆਂ ਲਈ ਏਸੀ ਬੱਸਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਰਹਿਣ, ਖਾਣ ਪੀਣ ਅਤੇ ਮੈਡੀਕਲ ਸਹੂਲਤਾਂ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤੀਰਥ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਵੱਖ ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਪਰਤਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ ਅਤੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਤੇ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਕੌਰ ਖੁੰਡੀ, ਪ੍ਰਧਾਨ ਅਸ਼ਵਨੀ ਦੁੱਗਲ, ਵਾਈਸ ਪ੍ਰਧਾਨ ਦੀਪਕ ਕੁਮਾਰ ਰਿੰਟੂ, ਸ਼ਿਵ ਸੈਨਾ ਸੂਬਾ ਯੂਥ ਪ੍ਰਧਾਨ ਹਨੀ ਮਹਾਜਨ, ਬਲਾਕ ਸਮੰਤੀ ਧਾਰੀਵਾਲ ਦੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ, ਘੱਟ ਗਿਣਤੀ ਜ਼ਿਲ੍ਹਾ ਸਕੱਤਰ ਸਾਬਾ ਭੱਟੀ, ਸਰਪੰਚ ਹਰਦੇਵ ਸਿੰਘ ਦੇਬੀ, ਜਾਨਿਸ਼ ਮਹਾਜਨ, ਨਵਨੀਤ ਵਿੱਜ, ਸਾਬੀ ਰਣੀਆਂ, ਸ਼ਤੀਸ਼ ਵੋਹਰਾ, ਸੁਖਵਿੰਦਰ ਕੌਰ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।