ਭਿਆਨਕ ਸੜਕ ਹਾਦਸਾ: ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬੱਸ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ, 2 ਨੌਜਵਾਨਾਂ ਦੀ ਮੌਤ
ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਸਥਿਤ ਪੁਰਾਣੇ ਸ਼ਾਲੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਸਿੱਧੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ ਅਤੇ ਸਾਜਨ ਕੁਮਾਰ ਵਜੋਂ ਹੋਈ ਹੈ, ਜੋ ਕਿ ਆਪਸ ਵਿੱਚ ਰਿਸ਼ਤੇਦਾਰ ਸਨ।
Publish Date: Tue, 05 May 2026 03:59 PM (IST)
Updated Date: Tue, 05 May 2026 04:03 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਸਥਿਤ ਪੁਰਾਣੇ ਸ਼ਾਲੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਸਿੱਧੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਰਿੰਦਰ ਪਾਲ ਅਤੇ ਸਾਜਨ ਕੁਮਾਰ ਵਜੋਂ ਹੋਈ ਹੈ, ਜੋ ਕਿ ਆਪਸ ਵਿੱਚ ਰਿਸ਼ਤੇਦਾਰ ਸਨ।
ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।