ਪ੍ਰਤਾਪ ਵਰਲਡ ਸਕੂਲ ਦੇ 5 ਵਿਦਿਆਰਥੀਆਂ ਨੇ ਪਾਸ ਕੀਤੀ ਜੇਈਈ ਮੇਨਜ਼ ਪ੍ਰੀਖਿਆ
ਪ੍ਰਤਾਪ ਵਰਲਡ ਸਕੂਲ ਪਠਾਨਕੋਟ ਦੇ 5 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਵਿੱਚ ਹਾਸਲ ਕੀਤੀ ਕਾਮਯਾਬੀ
Publish Date: Sat, 25 Apr 2026 04:30 PM (IST)
Updated Date: Sun, 26 Apr 2026 04:04 AM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪ੍ਰਤਾਪ ਵਰਲਡ ਸਕੂਲ, ਪਠਾਨਕੋਟ ਲਈ ਇਹ ਬੜਾ ਮਾਣ ਵਾਲਾ ਪਲ ਹੈ ਕਿ ਸਕੂਲ ਦੇ 5 ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਜੇਈਈ ਮੇਨਜ਼ ਪ੍ਰੀਖਿਆ ਸਫਲਤਾਪੂਰਵਕ ਪਾਸ ਕਰ ਲਈ ਹੈ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਸਾਰੇ ਸ਼ਿਖਿਆਕ ਸਮੂਹ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਅਤੇ ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਫਲ ਵਿਦਿਆਰਥੀਆਂ ਵਿੱਚ ਜਸ਼ਨਪ੍ਰੀਤ ਸਿੰਘ, ਹਰਸ਼ ਸ਼ਰਮਾ, ਧੈਰਯ ਕੁੰਡਲ, ਆਕ੍ਰਿਤੀ ਅਤੇ ਅਲਬਿਨ ਬਾਰਾ ਸ਼ਾਮਲ ਹਨ, ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਇਹ ਮੰਜ਼ਿਲ ਹਾਸਲ ਕੀਤੀ। ਇਸ ਮੌਕੇ ’ਤੇ ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਨੇ ਕਿਹਾ ਕਿ ਪ੍ਰਤਾਪ ਵਰਲਡ ਸਕੂਲ ਆਪਣੇ ਵਿਲੱਖਣ ਸਕੂਲਿੰਗ, ਕੋਚਿੰਗ ਅਤੇ ਹੋਸਟਲ ਮਾਡਲ ਲਈ ਜਾਣਿਆ ਜਾਂਦਾ ਹੈ, ਜਿੱਥੇ ਵਿਦਿਆਰਥੀਆਂ ਨੂੰ ਇੱਕੋ ਥਾਂ ਉੱਤੇ ਉੱਚ-ਗੁਣਵੱਤਾ ਵਾਲੀ ਸਿੱਖਿਆ, ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਅਤੇ ਸੁਰੱਖਿਅਤ ਰਹਾਇਸ਼ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ। ਇਸ ਪ੍ਰਣਾਲੀ ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਥਾਵਾਂ ਤੇ ਜਾਣ ਦੀ ਲੋੜ ਨਹੀਂ ਪੈਂਦੀ, ਜਿਸ ਨਾਲ ਉਹਨਾਂ ਦਾ ਸਮਾਂ ਅਤੇ ਊਰਜਾ ਦੋਵੇਂ ਬਚਦੇ ਹਨ। ਨਾਲ ਹੀ, ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਬੱਸ ਸਹੂਲਤ ਵੀ ਉਪਲਬਧ ਕਰਵਾਈ ਜਾਂਦੀ ਹੈ। ਉਹਨਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਹਨਾਂ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਅਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਉੱਚ ਪ੍ਰਦਰਸ਼ਨ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਦਾ ਹੈ। ਸਕੂਲ ਦੀ ਪ੍ਰਿੰਸੀਪਲ ਸੁਭਰਾ ਰਾਣੀ ਨੇ ਸਾਰੇ ਸਫਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।