ਕਾਲੀ ਮਾਤਾ ਮੰਦਰ ਰੋਡ ਦੇ ਸੁਧਾਰ ਲਈ 50 ਲੱਖ ਜਾਰੀ
ਰੰਗਲਾ ਪੰਜਾਬ ਯੋਜਨਾ ਤਹਿਤ ਕਾਲੀ ਮਾਤਾ ਰੰਗਲਾ ਪੰਜਾਬ ਯੋਜਨਾ ਤਹਿਤ ਕਾਲੀ ਮਾਤਾ ਰੰਗਲਾ ਪੰਜਾਬ ਯੋਜਨਾ ਤਹਿਤ ਕਾਲੀ ਮਾਤਾ
Publish Date: Sat, 14 Feb 2026 05:59 PM (IST)
Updated Date: Sat, 14 Feb 2026 06:03 PM (IST)

ਫੋਟੋ - ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਪਠਾਨਕੋਟ ਦੇ ਇੰਚਾਰਜ ਵਿਭੂਤੀ ਸ਼ਰਮਾ । ਹਰਪ੍ਰੀਤ ਹੈਰੀ, ਪੰਜਾਬੀ ਜਾਗਰਣ, ਪਠਾਨਕੋਟ :ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਮੁਹਿੰਮ ਅਧੀਨ ਹਰ ਹਲਕੇ ਨੂੰ ਢਾਈ ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਇਸ ਵਿੱਚੋਂ ਦੋ ਕਰੋੜ ਰੁਪਏ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦਿੱਤੇ ਗਏ, ਜਦਕਿ 50 ਲੱਖ ਰੁਪਏ ਕਾਲੀ ਮਾਤਾ ਮੰਦਰ ਰੋਡ ਅਤੇ ਇਲਾਕੇ ਦੀ ਸੁਧਾਰ ਲਈ ਰੱਖੇ ਗਏ। ਉਨ੍ਹਾਂ ਕਿਹਾ ਕਿ 25 ਲੱਖ ਰੁਪਏ ਰੋਡ ਲਾਈਟਾਂ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਨਿਰਧਾਰਤ ਕੀਤੇ ਗਏ ਹਨ, ਜਦਕਿ ਬਾਕੀ ਰਕਮ ਨਾਲ ਸੜਕ ਦੀ ਮਜ਼ਬੂਤੀ ਅਤੇ ਨਵੀਨੀਕਰਨ ਕੀਤੀ ਜਾਵੇਗੀ। ਖਾਸ ਧਿਆਨ ਇਸ ਗੱਲ ਤੇ ਦਿੱਤਾ ਜਾ ਰਿਹਾ ਹੈ ਕਿ ਬਰਸਾਤ ਦੇ ਦਿਨਾਂ ਵਿੱਚ ਸੜਕ ਤੇ ਪਾਣੀ ਖੜ੍ਹਾ ਨਾ ਹੋਵੇ, ਕਿਉਂਕਿ ਪਹਿਲਾਂ ਕਾਲੀ ਮਾਤਾ ਮੰਦਰ ਦੇ ਦਰਸ਼ਨ ਲਈ ਆਉਣ ਵਾਲੇ ਭਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਭੂਤੀ ਸ਼ਰਮਾ ਨੇ ਕਿਹਾ ਕਿ ਕਾਲੀ ਮਾਤਾ ਮੰਦਰ ਇਲਾਕੇ ਦਾ ਇੱਕ ਇਤਿਹਾਸਕ ਤੇ ਪ੍ਰਸਿੱਧ ਧਾਰਮਿਕ ਸਥਾਨ ਹੈ, ਜਿੱਥੇ ਦੂਰ-ਦੁਰਾਹੇ ਤੋਂ ਭਗਤ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਕਮ ਖਾਸ ਤੌਰ ਤੇ ਮੰਦਰ ਰੋਡ ਦੇ ਸੁਧਾਰ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਠੇਕੇਦਾਰ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਟੈਂਡਰ ਅਨੁਸਾਰ ਤਿੰਨ ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਦਿੱਤਾ ਜਾਵੇਗਾ। ਕੰਮ ਪੂਰਾ ਹੋਣ ਤੋਂ ਬਾਅਦ ਇਲਾਕਾ ਸੁੰਦਰ, ਸਾਫ-ਸੁਥਰਾ ਅਤੇ ਸਮੱਸਿਆ-ਰਹਿਤ ਬਣੇਗਾ, ਜਿਸ ਨਾਲ ਭਗਤਾਂ ਅਤੇ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।