ਸੁਜਾਨਪੁਰ ਹਲਕੇ ਦੇ 80 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਲ
-ਸੁਜਾਨਪੁਰ ਹਲਕੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ 20 ਉਮੀਦਵਾਰਾਂ ਦਾ ਐਲਾਨ
80 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਹੋਏ ਸ਼ਾਮਲ
Publish Date: Wed, 03 Dec 2025 05:44 PM (IST)
Updated Date: Wed, 03 Dec 2025 05:47 PM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਸ਼ੇਸ਼ ਪ੍ਰੋਗਰਾਮ ਪਿੰਡ ਮਨਵਾਲ ਵਿਖੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਜ਼ਿਲ੍ਹਾ ਪਠਾਨਕੋਟ ਆਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਮਹਿਮਾਨ ਸਨ। ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਸੁਜਾਨਪੁਰ ਹਲਕੇ ਦੇ 80 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।ਜਿੰਨ੍ਹਾਂ ਦਾ ਅਕਾਲੀ ਦਲ ਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਠਾਨਕੋਟ ਦੇ ਆਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਠਾਨਕੋਟ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਸੁਜਾਨਪੁਰ ਹਲਕੇ ਲਈ 20 ਉਮੀਦਵਾਰਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਨਰਿੰਦਰ ਭਮਲਾਦਾ (ਜਨਰਲ), ਮਨੀਸ਼ਾ ਧਾਰ ਪੱਛਮੀ ਅਤੇ ਕੁਲਦੀਪ ਰਾਣੀਪੁਰ (ਜਨਰਲ) , ਸੰਜੇ ਦੂਬੇ ਲਾਮੀਨੀ ਜਨਰਲ, ਉਜਾਗਰ ਸਿੰਘ ਅੱਤੇਪੁਰ ਜਨਰਲ, ਗਗਨ ਸਿੰਘ ਜੈਨੀ ਜਨਰਲ, ਬਲਵਿੰਦਰ ਸਿੰਘ ਦੁਨੇਰਾ ਜਨਰਲ ਦੇ ਨਾਮ ਸ਼ਾਮਲ ਹਨ। ਹੋਰ ਉਮੀਦਵਾਰਾਂ ਦੀ ਸੂਚੀ ਪਾਰਟੀ ਅਤੇ ਵਰਕਰਾਂ ਦੀ ਸਹਿਮਤੀ ਤੋਂ ਬਾਅਦ ਜਨਤਕ ਕੀਤੀ ਜਾਵੇਗੀ। ਗੱਲਬਾਤ ਕਰਦਿਆਂ ਜ਼ਿਲ੍ਹਾ ਪਠਾਨਕੋਟ ਦੇ ਆਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਜਿੱਤੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੇ ਪੰਜਾਬ ਵਿੱਚ ਜਿੱਤ ਪ੍ਰਾਪਤ ਕਰੇਗੀ ਅਤੇ ਅਕਾਲੀ ਦਲ ਸਰਕਾਰ ਬਣਾਏਗੀ। ਇਸ ਮੌਕੇ ਰਵੀ ਮੋਹਨ ਹਲਕਾ ਇੰਚਾਰਜ ਭੋਆ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਯੂਥ ਪ੍ਰਧਾਨ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ, ਗੁਰਨਾਮ ਸਿੰਘ, ਅਮਨ ਭਗਵਾਨਸਰ, ਠਾਕੁਰ ਸੁਭਾਸ਼ ਕੁਮਾਰ, ਹਰੀਸ਼ ਕੁਮਾਰ, ਭਾਗ ਸਿੰਘ, ਨਰਿੰਦਰ ਸਿੰਘ, ਸੁਭਾਸ਼ ਕੁਮਾਰ, ਮਨਜੀਤ ਸਿੰਘ, ਨਰਿੰਦਰ ਚੀਮਾ, ਕੁਲਦੀਪ ਸਿੰਘ, ਜੱਗਰ ਸਿੰਘ, ਲਵਦੀਪ ਸਿੰਘ, ਸਰਵਣ ਸਿੰਘ, ਜਗਦੀਪ ਸਿੰਘ, ਰਾਜੇਸ਼ ਥਾਪਾ, ਬਲਵੀਰ ਸਿੰਘ, ਡਾ: ਵਿਜੇ ਕੁਮਾਰ, ਸਰਵਣ ਸਿੰਘ, ਹਰਦੇਵ ਸਿੰਘ, ਪਵਨ ਸਿੰਘ ਆਦਿ ਹਾਜ਼ਰ ਸਨ।