ਕਾਸੋ ਆਪਰੇਸ਼ਨ ਤਹਿਤ ਸੰਵੇਦਨਸ਼ੀਲ ਇਲਾਕਿਆਂ ਦੀ ਚੈਕਿੰਗ
ਐੱਸਪੀ ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਸੋ ਆਪਰੇਸ਼ਨ ਤਹਿਤ ਚੈਕਿੰਗ ਅਭਿਆਨ ਚਲਾਇਆ
Publish Date: Tue, 28 Apr 2026 03:42 PM (IST)
Updated Date: Wed, 29 Apr 2026 04:01 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ : ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਦੇ ਆਦੇਸ਼ਾਂ ਤਹਿਤ ਐੱਸਪੀ ਮਨਿੰਦਰ ਪਾਲ ਸਿੰਘ ਅਤੇ ਡੀਐੱਸਪੀ ਕੁਲਵੰਤ ਸਿੰਘ ਮਾਨ, ਐੱਸਐੱਚਓ ਧਾਰੀਵਾਲ ਪਰਮਿੰਦਰ ਸਿੰਘ ਸਿੱਧੂ ਅਤੇ ਐੱਸਐੱਚਓ ਕਾਹਨੂੰਵਾਨ ਇੰਸਪੈਕਟਰ ਮੈਡਮ ਦੀਪਿਕਾ ਦੀ ਅਗਵਾਈ ਹੇਠ ਧਾਰੀਵਾਲ ਦੇ ਬੱਸ ਸਟੈਂਡ ਸਮੇਤ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਾਸੋ ਆਪਰੇਸ਼ਨ ਤਹਿਤ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਇਲਾਕੇ ’ਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਸ਼ਰਾਰਤੀ ਅਨਸਰਾਂ ‘ਤੇ ਨਕੇਲ ਪਾਉਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਅਧੂਰੇ ਦਸਤਾਵੇਜ਼ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕਈ ਚਲਾਨ ਕੱਟੇ ਗਏ। ਡੀਐੱਸਪੀ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਕਾਸੋ ਆਪਰੇਸ਼ਨ ਦੌਰਾਨ ਸਬ ਇੰਸਪੈਕਟਰ ਗੁਰਪ੍ਰੀਤ ਕੌਰ, ਏਐੱਸਆਈ ਹਰਜਿੰਦਰ ਸਿੰਘ, ਏਐੱਸਆਈ ਰਮੇਸ਼ ਪਾਲ, ਏਐੱਸਆਈ ਰਣਜੀਤ ਸਿੰਘ, ਏਐੱਸਆਈ ਸੁਖਦੇਵ ਸਿੰਘ, ਜੇਪੀ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ। ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਕਾਸੋ ਆਪਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਇਲਾਕਾ ਨਿਵਾਸੀਆਂ ਨੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ।