ਬੱਦੋਵਾਲ ’ਚ ਬਲਬੀਰ ਪੰਨੂ ਨੇ ਸੁਣੀਆਂ ਮੁਸ਼ਕਲਾਂ
ਬੱਦੋਵਾਲ ’ਚ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ
Publish Date: Sat, 18 Apr 2026 05:06 PM (IST)
Updated Date: Sun, 19 Apr 2026 04:06 AM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ ਫ਼ਤਹਿਗੜ੍ਹ ਚੂੜੀਆਂ : ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਬਲਬੀਰ ਪੰਨੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ 4 ਸਾਲਾਂ ਰਾਜ ਦੌਰਾਨ ਜਨਤਾ ਦੇ ਹਰ ਵਰਗ ਦਾ ਜੀਵਨ ਬਿਹਤਰ ਬਣਾਉਣ ਲਈ ਚੁੱਕੇ ਕਦਮਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਅਮਨਦੀਪ ਕੌਰ ਵੱਲੋਂ ਬਲਬੀਰ ਸਿੰਘ ਪੰਨੂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸਨੂੰ ਮੀਟਿੰਗ ’ਚ ਪੰਜਾਬ ਸਰਕਾਰ ਦੀ ਚਾਰ ਸਾਲਾਂ ਦੀਆਂ ਅਹਿਮ ਪ੍ਰਾਪਤੀਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਇਸ ਮੌਕੇ ਬਲਬੀਰ ਪੰਨੂ ਨੇ ਇਲਾਕਾ ਵਾਸੀਆਂ ਦੀਆ ਮੁਸ਼ਕਲਾਂ ਵੀ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਮੈਂਬਰ ਸੁਖਵਿੰਦਰ ਸਿੰਘ, ਇੰਦਰ ਸਿੰਘ, ਮੱਖਣ ਸਿੰਘ, ਪ੍ਰਗਟ ਸਿੰਘ, ਸੁਖਪ੍ਰੀਤ ਸਿੰਘ, ਪ੍ਰਗਟ ਮਸੀਹ, ਗੁਰਜੀਤ ਸਿੰਘ, ਬਲਦੇਵ ਸਿੰਘ, ਅਮਰੀਕ ਸਿੰਘ ਚੀਮਾ, ਹਰਿੰਦਰ ਪਾਲ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਮੰਜੀਤ ਸਿੰਘ, ਗੁਰਮੀਤ ਕੌਰ, ਹਰਜੀਤ ਕੌਰ ਆਦਿ ਹਾਜ਼ਰ ਸਨ।