ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੱਤੀ : ਘੁਮਾਣ
ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੱਤੀ : ਰਾਜਨਬੀਰ ਘੁਮਾਣ
Publish Date: Tue, 28 Apr 2026 03:55 PM (IST)
Updated Date: Wed, 29 Apr 2026 04:02 AM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਹੈ ਕਿ ਸੂਬੇ ’ਚ ਅਕਾਲੀ ਦਲ ਦੀ ਪਕੜ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਪਾਰਟੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਨਵੇਂ ਜੋਸ਼ ਨਾਲ ਅੱਗੇ ਵੱਧ ਰਹੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਇਕ ਵੱਡੀ ਰਾਜਨੀਤਿਕ ਤਾਕਤ ਵਜੋਂ ਸਾਹਮਣੇ ਆਵੇਗਾ ਅਤੇ ਸੱਤਾ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਹੇਠ ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਵੱਡੇ ਯਤਨ ਕੀਤੇ ਹਨ, ਜਿਸਦੇ ਚਲਦਿਆਂ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਹੈ ਅਤੇ ਹਰ ਵਰਗ ਦੇ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਪਾਰਟੀ ਦਾ ਵਿਸਥਾਰ ਹੋ ਰਿਹਾ ਹੈ ਅਤੇ ਲੋਕ ਅਕਾਲੀ ਦਲ ਦੀਆਂ ਨੀਤੀਆਂ ਨੂੰ ਸਵੀਕਾਰ ਕਰ ਰਹੇ ਹਨ। ਮੌਜੂਦਾ ਸੂਬਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਅਤੇ ਲੋਕ ਹੁਣ ਇਕ ਮਜ਼ਬੂਤ ਵਿਕਲਪ ਦੀ ਤਲਾਸ਼ ਕਰ ਰਹੇ ਹਨ। ਉਨ੍ਹਾਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਬਾਰੇ ਗੱਲ ਕਰਦਿਆਂ ਘੁਮਾਣ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਨਿਧੱੜਕ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਹਲਕੇ ’ਚ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਪੂਰੀ ਤਿਆਰੀ ਕਰ ਰਹੀ ਹੈ ਅਤੇ ਹਰ ਪੱਧਰ ’ਤੇ ਯੋਜਨਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ ਅਤੇ ਸੂਬੇ ’ਚ ਦੁਬਾਰਾ ਆਪਣੀ ਸਰਕਾਰ ਬਣਾਏਗਾ ਇਸ ਮੌਕੇ ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਬਿੰਦਰ ਸਿੰਘ ਬੂੜੇਨੰਗਲ, ਪਰਮਿੰਦਰ ਸਿੰਘ, ਨੰਬਰਦਾਰ ਵਸਣ ਸਿੰਘ, ਜਨਰਲ ਸਕੱਤਰ ਗੋਪੀ ਭੋਮਾ, ਗਗਨ ਚੂਹੇਵਾਲ, ਸਕੱਤਰ ਸਿੰਘ ਅਤੇ ਜਸਵੰਤ ਸਿੰਘ ਟਿੱਕਾ, ਸਕੱਤਰ ਸਿੰਘ ਨਸੀਰਪੁਰ, ਸਰਪੰਚ ਸੰਦੀਪ ਸਿੰਘ ਮਿਸ਼ਰਪੁਰਾ ਆਦਿ ਹਾਜ਼ਰ ਸਨ।