ਚੋਣ ਮੈਦਾਨ 'ਚ ਨਿੱਤਰਿਆ ਅਕਾਲੀ ਦਲ: ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮੁਹਿੰਮ ਸ਼ੁਰੂ, ਵਰਕਰਾਂ 'ਚ ਭਾਰੀ ਉਤਸ਼ਾਹ
ਨਗਰ ਕੌਂਸਲ ਗੁਰਦਾਸਪੁਰ ਦੀ ਚੋਣ ਪ੍ਰਕਿਰਿਆ ਦੌਰਾਨ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਪਹਿਲੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕੀਤੀ। ਨਗਰ ਕੌਸਲ ਗੁਰਦਾਸਪੁਰ ਦੀ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਉਮੀਦਵਾਰ ਅਵਤਾਰ ਸਿੰਘ ਰਾਜੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
Publish Date: Sat, 30 May 2026 01:30 PM (IST)
Updated Date: Sat, 30 May 2026 01:32 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ - ਨਗਰ ਕੌਂਸਲ ਗੁਰਦਾਸਪੁਰ ਦੀ ਚੋਣ ਪ੍ਰਕਿਰਿਆ ਦੌਰਾਨ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਪਹਿਲੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕੀਤੀ। ਨਗਰ ਕੌਸਲ ਗੁਰਦਾਸਪੁਰ ਦੀ ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਤਰਫ਼ੋਂ ਉਮੀਦਵਾਰ ਅਵਤਾਰ ਸਿੰਘ ਰਾਜੂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਇਸ ਦੌਰਾਨ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਹਿਤੈਸ਼ੀ ਪਾਰਟੀ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਨਾਲ ਗੁਲਸ਼ਨ ਸੈਣੀ, ਕਮਲ ਹੈਪੀ ਬਾਬੋਵਾਲ, ਰਜਿੰਦਰ ਸਿੰਘ ਬੈਂਸ, ਕੁਲਦੀਪ ਸਿੰਘ ਸ਼ਹੂਰ ਹਾਜ਼ਰ ਸਨ।