ਐਂਟੀਸਾਬੋਟੇਜ ਟੀਮ ਵਲੋਂ ਕੀਤੀ ਚੈਕਿੰਗ
ਸ਼੍ਰੀ ਅਚਲੇਸ਼ਵਰ ਮੰਦਰ ਸਮੇਤ ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਂਵਾਂ ’ਤੇ ਐਂਟੀਸਾਬੋਟੇਜ ਟੀਮ ਵਲੋਂ ਕੀਤੀ ਚੈਕਿੰਗ
Publish Date: Sat, 18 Oct 2025 06:16 PM (IST)
Updated Date: Sun, 19 Oct 2025 04:03 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਦੇ ਉਦੇਸ਼ ਨੂੰ ਲੈ ਕੇ ਐੱਸਐੱਸਪੀ ਬਟਾਲਾ ਸੁਹੈਲ ਕਾਸਿਮ ਮੀਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਚੱਲਦਿਆਂ ਐਂਟੀਸਾਬੋਟੇਜ ਟੀਮ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਏਐੱਸਆਈ ਬਲਵਿੰਦਰ ਸਿੰਘ ਤੇ ਜਵਾਹਰ ਲਾਲ, ਪੀਐੱਚਸੀ ਪ੍ਰਗਟ ਸਿੰਘ ਨੇ ਵਿਸ਼ਵ ਪ੍ਰਸਿੱਧ ਸ਼੍ਰੀ ਅਚਲੇਸ਼ਵਰ ਧਾਮ ਵਿਖੇ ਡਾੱਗ ਸਕੂਐਡ ਦੀ ਮਦਦ ਨਾਲ ਚੈਕਿੰਗ ਅਭਿਆਨ ਚਲਾਇਆ ਅਤੇ ਬੜੀ ਬਾਰੀਕੀ ਨਾਲ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਮਿਲਣ ’ਤੇ ਪੁਲਿਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਥਾਣੇ ਜਾਂ ਪੁਲਿਸ ਚੌਂਕੀ ਵਿਖੇ ਇਤਲਾਹ ਦੇਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਟਾਲਿਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬਟਾਲਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ, ਬੱਸ ਸਟੈਂਡ, ਮੇਨ ਬਾਜ਼ਾਰ, ਚੱਕਰੀ ਬਾਜ਼ਾਰ ਆਦਿ ਵਿਖੇ ਵੀ ਡਾੱਗ ਸਕੂਐਡ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਹੈ ਅਤੇ ਰੇਲਵੇ ਜੰਕਸ਼ਨ ਤੇ ਬੱਸ ਅੱਡੇ ’ਤੇ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਹੈ।