ਚਾਰ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
ਚਾਰ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
Publish Date: Tue, 28 Apr 2026 03:45 PM (IST)
Updated Date: Wed, 29 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਦਾਸਪੁਰ : ਥਾਣਾ ਸਦਰ ਦੀ ਪੁਲਿਸ ਨੇ ਚਾਰ ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਐੱਸਆਈ ਰਾਜੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ਮਸ਼ਾਨਘਾਟ ਹਰਦੋਬਥਵਾਲਾ ਤੋਂ ਮੁਲਜ਼ਮ ਰਮਨ ਮਸੀਹ ਵਾਸੀ ਭੁੱਕਰਾ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਗਿਆ। ਉਸ ਕੋਲੋਂ ਬਰਾਮਦ ਲਿਫ਼ਾਫ਼ੇ ਦੀ ਜਾਂਚ ਕਰਨ ਤੇ ਚਾਰ ਗ੍ਰਾਮ ਹੈਰੋਇਨ ਮਿਲੀ। ਉਸ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।