ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ 12 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ
ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ 12 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ
Publish Date: Thu, 05 Sep 2024 03:46 PM (IST)
Updated Date: Fri, 06 Sep 2024 04:01 AM (IST)
ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਵਿਖੇ 12 ਸਤੰਬਰ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਾਹਲੜੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬ੍ਰਹਮ ਗਿਆਨੀ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਬਾਬਾ ਸ਼੍ਰੀ ਚੰਦ ਜੀ ਦੀ ਚਰਨ ਛੋਹ ਧਰਤੀ (ਤਪ ਅਸਥਾਨ) ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ (ਗੁਰਦਾਸਪੁਰ) ਵਿਖੇ 12 ਸਤੰਬਰ ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀ ਸਾਹਿਬ ਦੇ ਮੈਨੇਜਰ ਹਰਜੀਤ ਸਿੰਘ ਅਲਵਰ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਦੋ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ,ਕਥਾ ਵਾਚਕ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨਗੇ।