ਬਾਬਾ ਸ਼੍ਰੀ ਚੰਦ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਬਾਬਾ ਸ਼੍ਰੀ ਚੰਦ ਸਕੂਲ (ਲੜਕੀਆਂ) ਗਾਹਲੜੀ ਦਾ ਬਾਰ੍ਹਵੀਂ ਦਾ ਨਤੀਜਾ ਸੌ ਫੀਸਦ ਰਿਹਾ
Publish Date: Sat, 16 May 2026 04:28 PM (IST)
Updated Date: Sun, 17 May 2026 04:01 AM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ
ਦੋਰਾਂਗਲਾ: ਬਾਬਾ ਸ਼੍ਰੀ ਚੰਦ ਸੀ. ਸੈਕੰਡਰੀ ਸਕੂਲ (ਲੜਕੀਆਂ) ਗਾਹਲੜੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ (ਮੈਡੀਕਲ ਤੇ ਨਾਨ ਮੈਡੀਕਲ ਗਰੁੱਪ) ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਰਨਪ੍ਰੀਤ ਕੌਰ 88 ਫੀਸਦੀ ਅੰਕਾਂ ਨਾਲ ਦੂਜੇ ਸਥਾਨ ’ਤੇ ਰਹੀ, ਜਦਕਿ ਕੌਮਲਪ੍ਰੀਤ ਕੌਰ ਅਤੇ ਰਾਜਵੀਰ ਕੌਰ ਨੇ 86 ਫੀਸਦ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਅਤੇ ਮਾਹੀ ਨੇ 85 ਫੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਦੀ ਵਿਦਿਆਰਥਣ ਪ੍ਰੀਆ ਦੇਵੀ ਨੇ 86 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਰਾਜਵੀਰ ਕੌਰ ਅਤੇ ਪ੍ਰਭਨੂਰ ਕੌਰ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਹਰਸ਼ਪ੍ਰੀਤ ਕੌਰ 84 ਫੀਸਦੀ ਅੰਕਾਂ ਨਾਲ ਤੀਜੇ ਸਥਾਨ ’ਤੇ ਰਹੀ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਬਾਕੀ ਸਾਰੀਆਂ ਵਿਦਿਆਰਥਣਾਂ ਨੇ 78 ਫੀਸਦ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ 100 ਫੀਸਦ ਨਤੀਜੇ ਨੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਰਸੀਵਰ ਐੱਸਡੀਐੱਮ (ਕਲਾਨੌਰ) ਵੱਲੋਂ ਸਕੂਲ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਬੱਚੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਰ ਉਤਸ਼ਾਹ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।