ਕਾਂਗਰਸ ਲਈ ਮਾੜੀ ਖ਼ਬਰ: ਧਾਰੀਵਾਲ ਨਗਰ ਕੌਂਸਲ ਦੀ ਪ੍ਰਧਾਨਗੀ ਖੁੱਸੀ, ਪ੍ਰਤਾਪ ਬਾਜਵਾ ਦੇ ਵਾਰਡਾਂ 'ਚ ਵੀ ਸੰਨ੍ਹ
2021 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਨਗਰ ਕੌਂਸਲ ਧਾਰੀਵਾਲ ਵਿੱਚ 13 ਵਿੱਚੋਂ 9 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਇਸ ਅੰਕੜੇ ਨੂੰ ਬਰਕਰਾਰ ਰੱਖਣ ਅਤੇ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਮੌਜੂਦਾ ਸਮੇਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਮੋਢਿਆਂ 'ਤੇ ਸੀ। ਉਹ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਹੋਣ ਦੇ ਬਾਵਜੂਦ ਚੋਣ ਜਿੱਤਣ ਵਿੱਚ ਸਫਲ ਰਹੇ ਸਨ ਪਰ ਆਪ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਰੀਬ ਬੀਤਣ ਦੇ ਬਾਅਦ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੈਂਦੀ ਨਗਰ ਕੌਂਸਲ ਧਾਰੀਵਾਲ ਨੂੰ ਬਚਾਉਣ ਵਿੱਚ ਉਹ ਬੁਰੀ ਤਰ੍
Publish Date: Sat, 30 May 2026 12:12 PM (IST)
Updated Date: Sat, 30 May 2026 12:14 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : 2021 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਨਗਰ ਕੌਂਸਲ ਧਾਰੀਵਾਲ ਵਿੱਚ 13 ਵਿੱਚੋਂ 9 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਇਸ ਅੰਕੜੇ ਨੂੰ ਬਰਕਰਾਰ ਰੱਖਣ ਅਤੇ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਮੌਜੂਦਾ ਸਮੇਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਮੋਢਿਆਂ 'ਤੇ ਸੀ। ਉਹ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਹੋਣ ਦੇ ਬਾਵਜੂਦ ਚੋਣ ਜਿੱਤਣ ਵਿੱਚ ਸਫਲ ਰਹੇ ਸਨ ਪਰ ਆਪ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਰੀਬ ਬੀਤਣ ਦੇ ਬਾਅਦ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੈਂਦੀ ਨਗਰ ਕੌਂਸਲ ਧਾਰੀਵਾਲ ਨੂੰ ਬਚਾਉਣ ਵਿੱਚ ਉਹ ਬੁਰੀ ਤਰ੍ਹਾਂ ਅਸਫਲ ਸਾਬਤ ਹੋਏ ਹਨ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਇੱਥੇ ਕਾਂਗਰਸ ਦਾ ਕਬਜ਼ਾ ਸੀ ਪਰ ਅੱਜ ਸਾਹਮਣੇ ਆਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੂੰ ਧਾਰੀਵਾਲ ਵਿੱਚ 13 ਵਿੱਚੋਂ ਸਿਰਫ਼ 2 ਹੀ ਸੀਟਾਂ ਮਿਲੀ ਸਕੀਆਂ। ਆਮ ਆਦਮੀ ਪਾਰਟੀ ਬਹੁਮਤ ਲੈਣ ਵਿੱਚ ਸਫਲ ਹੋਈ ਹੈ। ਇਸ ਕਾਰਨ ਇੱਥੇ ਆਮ ਆਦਮੀ ਪਾਰਟੀ ਦਾ ਸ਼ਾਸਨ ਕਾਇਮ ਹੋਣਾ ਤੈਅ ਹੋ ਗਿਆ ਹੈ।