282 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਬਟਾਲਾ ਨਗਰ ਨਿਗਮ ਚੋਣਾਂ-2026 :282 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Publish Date: Sat, 16 May 2026 06:53 PM (IST)
Updated Date: Sun, 17 May 2026 04:10 AM (IST)
ਫੋਟੋ: 16ਬੀਟੀਐਲ20 ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ-ਕਮ-ਰਿਟਰਨਿੰਗ ਅਫਸਰ ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੀ ਚੋਣਾਂ 26 ਮਈ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ-ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਦੀਆਂ 50 ਵਾਰਡਾਂ ਦੀਆਂ ਚੋਣਾਂ ਲਈ 282 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰ ‘ਤੇ ਕੀਤੀ ਜਾਵੇਗੀ।