Batala News : ਚੋਰੀ ਦੇ ਦਰਜ ਹੋਏ ਮਾਮਲੇ ਤੋਂ ਦੁਖੀ ਨੌਜਵਾਨ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਇਹ ਖ਼ੁਲਾਸਾ
ਐੱਸਐੱਚਓ ਨੇ ਦੱਸਿਆ ਕਿ ਨੌਜਵਾਨ ਸੇਵਕ ਸਿੰਘ ਅਜੇ ਕੁਆਰਾ ਹੀ ਸੀ ਅਤੇ ਇਸ ਨੌਜਵਾਨ ਨੂੰ ਪਿੰਡ ਵਿੱਚ ਕੋਈ ਚੋਰੀ ਦੇ ਮਾਮਲੇ ਵਿੱਚ ਫੜੇ ਗਏ ਇੱਕ ਨੌਜਵਾਨ ਵੱਲੋਂ ਕੀਤੇ ਫਰਦ ਇੰਕਸਾਫ ਦੇ ਆਧਾਰ 'ਤੇ ਥਾਣਾ ਸਦਰ ਵਿੱਚ ਦਰਜ ਮੁਕੱਦਮਾ ਨੰਬਰ 20 ਜੋ ਕਿ ਫਰਵਰੀ 2026 ਨੂੰ ਦਰਜ ਕੀਤਾ ਗਿਆ ਸੀ ਵਿੱਚ ਨਾਮਜ਼ਦ ਕੀਤਾ ਗਿਆ ਸੀ।
Publish Date: Sun, 03 May 2026 07:57 PM (IST)
Updated Date: Sun, 03 May 2026 08:01 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਪਿੰਡ ਮੂਲਿਆਂਵਾਲ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸੇਵਕ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੂਲਿਆਵਾਲ ਵਜੋਂ ਹੋਈ ਹੈ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ ।ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਸਦਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਐਤਵਾਰ ਦੀ ਦੁਪਹਿਰ ਤੋਂ ਬਾਅਦ ਉਹਨਾਂ ਨੂੰ 112 ਤੋਂ ਸੂਚਨਾ ਮਿਲੀ ਕੇ ਪਿੰਡ ਮੂਲਿਆਂਵਾਲ ਵਿਖੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ, ਜਿਸ 'ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ। ਉਹਨਾਂ ਦੱਸਿਆ ਕਿ ਮ੍ਰਿਤਕ ਸਿੰਘ ਪੁੱਤਰ ਦਲਬੀਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ।
ਐੱਸਐੱਚਓ ਨੇ ਦੱਸਿਆ ਕਿ ਨੌਜਵਾਨ ਸੇਵਕ ਸਿੰਘ ਅਜੇ ਕੁਆਰਾ ਹੀ ਸੀ ਅਤੇ ਇਸ ਨੌਜਵਾਨ ਨੂੰ ਪਿੰਡ ਵਿੱਚ ਕੋਈ ਚੋਰੀ ਦੇ ਮਾਮਲੇ ਵਿੱਚ ਫੜੇ ਗਏ ਇੱਕ ਨੌਜਵਾਨ ਵੱਲੋਂ ਕੀਤੇ ਫਰਦ ਇੰਕਸਾਫ ਦੇ ਆਧਾਰ 'ਤੇ ਥਾਣਾ ਸਦਰ ਵਿੱਚ ਦਰਜ ਮੁਕੱਦਮਾ ਨੰਬਰ 20 ਜੋ ਕਿ ਫਰਵਰੀ 2026 ਨੂੰ ਦਰਜ ਕੀਤਾ ਗਿਆ ਸੀ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਸੇਵਕ ਸਿੰਘ ਨੇ ਇਸੇ ਨਮੋਸ਼ੀ ਦੇ ਚਲਦਿਆਂ ਆਪਣੇ ਘਰ ਵਿੱਚ ਹੀ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਲਈ ਹੈ। ਉਹਨਾਂ ਅੱਗੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕ ਨੌਜਵਾਨ ਦੀ ਜੇਬ ਵਿੱਚੋਂ ਇੱਕ ਦੋ ਸਫਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ, ਇਸ ਵਿੱਚ ਨੌਜਵਾਨ ਵੱਲੋਂ ਇਹ ਕਿਹਾ ਗਿਆ ਹੈ ਕਿ ਦਰਜ ਹੋਏ ਮਾਮਲੇ 'ਚ ਉਸ ਨੂੰ ਝੂਠਾ ਫਸਾਇਆ ਗਿਆ ਹੈ ਅਤੇ ਆਪਣੀ ਮੌਤ ਲਈ ਤਿੰਨ ਵਿਅਕਤੀਆਂ ਦੇ ਨਾਮ ਲਿਖੇ ਹਨ। ਐੱਸਐੱਚਓ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਸੰਬੰਧਿਤ ਵਿਅਕਤੀਆਂ ਖਿਲਾਫ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕਰ ਦਿੱਤਾ ਗਿਆ ਹੈ ।