Batala News : ਸੁਰੱਖਿਆ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਚਲਾਇਆ ਚੈਕਿੰਗ ਅਭਿਆਨ
ਉਹਨਾਂ ਉਹਨਾਂ ਆਸ ਪਾਸ ਦੇ ਲੋਕਾਂ ਅਤੇ ਖਾਸ ਕਰਕੇ ਟ੍ਰੇਨਾਂ ਵਿੱਚ ਸਫਰ ਕਰਨ ਵਾਲੇ ਮੁਸਾਫਿਰਾਂ ਨੂੰ ਜ਼ੋਰਦਾਰ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਤੇ ਵੀ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ। ਜਾਂ ਲਵਾਰਿਸ ਵਸਤੂ ਪਈ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਚੌਕੀ ਵਿੱਚ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਟਾਲਿਆ ਜਾ ਸਕੇ।
Publish Date: Sun, 03 May 2026 05:46 PM (IST)
Updated Date: Sun, 03 May 2026 05:51 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਚੱਲਦੇ ਹੋਏ ਅੱਜ ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਡਾਕਟਰ ਮਹਿਤਾਬ ਸਿੰਘ ਦੇ ਹੁਕਮਾਂ ਨੂੰ ਧਿਆਨ ਚ ਰੱਖਦੇ ਹੋਏ ਡੀਐੱਸਪੀ ਸਿਕਿਉਰਟੀ ਅਤੇ ਅਪਰੇਸ਼ਨ ਕਸਤੂਰੀ ਲਾਲ ਦੀ ਅਗਵਾਈ ਹੇਠ ਪੁਲਿਸ ਫੋਰਸ ਦੇ ਜਵਾਨਾਂ ਵੱਲੋਂ ਬਟਾਲਾ ਦੇ ਰੇਲਵੇ ਜੰਕਸ਼ਨ ਤੇ ਸੁਰੱਖਿਆ ਦੇ ਮੱਦੇਨਜ਼ਰ ਚੈਕਿੰਗ ਅਭਿਆਨ ਚਲਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਵਿਸ਼ੇਸ਼ ਜਾਣਕਾਰੀ ਦਿੰਦਿਆਂ ਡੀਐੱਸਪੀ ਕਸਤੂਰੀ ਲਾਲ ਨੇ ਦੱਸਿਆ ਕਿ ਅੱਜ ਦਾ ਜੋ ਇਹ ਚੈਕਿੰਗ ਬਿਆਨ ਹੈ ਉਹ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਰੇਲਵੇ ਜੰਕਸ਼ਨ ਬਟਾਲਾ ਦੇ ਚੱਪੇ ਚੱਪੇ ਦੀ ਬੜੀ ਬਾਰੀਕੀ ਨਾਲ ਫੋਰਸ ਦੇ ਜਵਾਨਾਂ ਨੂੰ ਨਾਲ ਜੀਆਰਪੀ ਅਤੇ ਆਰਪੀਐੱਫ ਪੁਲਿਸ ਨੂੰ ਲੈ ਕੇ ਚੈਕਿੰਗ ਕੀਤੀ ਗਈ ਹੈ ਅਤੇ ਰੇਲਵੇ ਟਰੈਕ ਦੇ ਚਾਰੋਂ ਪਾਸੇ ਪੈਣੀ ਨਿਗਾਹ ਰੱਖਦੇ ਹੋਏ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਹਰ ਸੰਭਵ ਯਤਨ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਆਮ ਜਨਤਾ ਅਤੇ ਯਾਤਰੀਆਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਹਿਤ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਉਹਨਾਂ ਆਸ ਪਾਸ ਦੇ ਲੋਕਾਂ ਅਤੇ ਖਾਸ ਕਰਕੇ ਟ੍ਰੇਨਾਂ ਵਿੱਚ ਸਫਰ ਕਰਨ ਵਾਲੇ ਮੁਸਾਫਿਰਾਂ ਨੂੰ ਜ਼ੋਰਦਾਰ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਤੇ ਵੀ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦਿੰਦਾ ਹੈ। ਜਾਂ ਲਾਵਾਰਿਸ ਵਸਤੂ ਪਈ ਨਜ਼ਰ ਆਉਂਦੀ ਹੈ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਜਾਂ ਨਜ਼ਦੀਕੀ ਪੁਲਿਸ ਚੌਕੀ ਵਿੱਚ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਘਟਨਾ ਨੂੰ ਵਾਪਰਨ ਤੋਂ ਪਹਿਲਾਂ ਹੀ ਟਾਲਿਆ ਜਾ ਸਕੇ। ਉਹਨਾਂ ਕਿਹਾ ਕਿ ਬਟਾਲਾ ਪੁਲਿਸ ਨੂੰ ਆਮ ਜਨਤਾ ਦਾ ਸਹਿਯੋਗ ਅਤਿ ਲੋੜੀਂਦਾ ਹੈ।