Batala News : ਦੋ ਦੁਕਾਨਦਾਰਾਂ ਵਿਚਾਲੇ ਮਾਮੂਲੀ ਝਗੜਾ, ਧੱਕਾ ਦੇਣ ਨਾਲ ਇੱਕ ਦੀ ਮੌਤ
ਬਟਾਲਾ ਦੇ ਨਜ਼ਦੀਕੀ ਕਸਬਾ ਫਤਿਹਗੜ੍ਹ ਚੂੜੀਆਂ 'ਚ ਮਾਮੂਲੀ ਗੱਲ ਨੂੰ ਲੈ ਕੇ ਦੋ ਦੁਕਾਨਦਾਰਾਂ 'ਚ ਮਾਮੂਲੀ ਝਗੜਾ ਹੋ ਗਿਆ ਜਿਸ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋ ਗਈ ਹੈ। ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਮਾਮਲਾ ਦਰਜ ਕਰ ਦਿੱਤਾ ਹੈ।
Publish Date: Wed, 03 Dec 2025 06:11 PM (IST)
Updated Date: Wed, 03 Dec 2025 06:37 PM (IST)
ਸੁਖਦੇਵ ਸਿੰਘ,ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਨਜ਼ਦੀਕੀ ਕਸਬਾ ਫਤਿਹਗੜ੍ਹ ਚੂੜੀਆਂ 'ਚ ਮਾਮੂਲੀ ਗੱਲ ਨੂੰ ਲੈ ਕੇ ਦੋ ਦੁਕਾਨਦਾਰਾਂ 'ਚ ਮਾਮੂਲੀ ਝਗੜਾ ਹੋ ਗਿਆ ਜਿਸ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋ ਗਈ ਹੈ। ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕੇ ਮਾਮਲਾ ਦਰਜ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਵਾਰਡ ਨੰ.4 ਫਤਿਹਗੜ ਚੂੜੀਆਂ ਦੀ ਬਾਜ਼ਾਰ ਵਿਚ ਸੈਨਟਰੀ ਦੀ ਦੁਕਾਨ ਹੈ ਅਤੇ ਇਸਦੇ ਨਾਲ ਹੀ ਤਜਿੰਦਰ ਸਿੰਘ ਲੱਡੂ ਪੁੱਤਰ ਅਮਰੀਕ ਸਿੰਘ ਦੀ ਸਪੇਅਰ ਪਾਰਟਸ ਦੀ ਦੁਕਾਨ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅੱਜ ਸਵੇਰੇ ਉਕਤ ਦੁਕਾਨਦਾਰਾਂ ਦਾ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਤਕਰਾਰ ਦੌਰਾਨ ਲੱਡੂ ਅਤੇ ਇਸ ਦੇ ਲੜਕੇ ਗੋਬਿੰਦ ਨੇ ਗੁਰਮੀਤ ਸਿੰਘ ਨੂੰ ਧੱਕਾ ਮਾਰ ਦਿੱਤਾ, ਜਿਸ ਦੇ ਸਿੱਟੇ ਵਜੋਂ ਗੁਰਮੀਤ ਸਿੰਘ ਜ਼ਮੀਨ ’ਤੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ।
ਐੱਸਐੱਚਓ ਨੇ ਦੱਸਿਆ ਕਿ ਇਸ ਸਬੰਧੀ ਗੁਰਮੀਤ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਮੋਰਚਰੀ ਹਾਊਸ ਚ ਰਖਵਾ ਦਿੱਤੀ ਗਈ ਹੈ।ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਤਜਿੰਦਰ ਸਿੰਘ ਲੱਡੂ ਅਤੇ ਅਰਵਿੰਦਰ ਸਿੰਘ ਗੋਬਿੰਦ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ।