Batala News : ਸੇਖਵਾਂ ਥਾਣੇ ’ਚੋਂ ਭੱਜੇ ਦੋਵਾਂ ਮੁਲਜ਼ਮਾਂ ’ਚੋਂ ਇੱਕ ਗ੍ਰਿਫ਼ਤਾਰ
ਬੀਤੇ ਦਿਨ ਥਾਣਾ ਸੇਖਵਾਂ ਦੀ ਹਵਾਲਾਤ ਨੂੰ ਤੋੜ ਕੇ ਦੋ ਮੁਲਜ਼ਮਾਂ ਦੇ ਫ਼ਰਾਰ ਹੋਣ ਦੀ ਖ਼ਬਰ ਤੋਂ ਬਾਅਦ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ, ਉਸਦੇ ਤਹਿਤ ਦੋਨਾਂ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਨੂੰ ਸੇਖਵਾਂ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
Publish Date: Sun, 26 Apr 2026 05:59 PM (IST)
Updated Date: Sun, 26 Apr 2026 06:01 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਬੀਤੇ ਦਿਨ ਥਾਣਾ ਸੇਖਵਾਂ ਦੀ ਹਵਾਲਾਤ ਨੂੰ ਤੋੜ ਕੇ ਦੋ ਮੁਲਜ਼ਮਾਂ ਦੇ ਫ਼ਰਾਰ ਹੋਣ ਦੀ ਖ਼ਬਰ ਤੋਂ ਬਾਅਦ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ, ਉਸਦੇ ਤਹਿਤ ਦੋਨਾਂ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਨੂੰ ਸੇਖਵਾਂ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਸੇਖਵਾਂ ਦੇ ਐੱਸਐੱਚਓ ਰਜਵੰਤ ਕੌਰ ਵੱਲੋਂ ਦੱਸਿਆ ਕਿ ਹਰਪਾਲ ਸਿੰਘ ਭਾਲੂ ਪੁੱਤਰ ਬਾਵਾ ਸਿੰਘ ਵਾਸੀ ਚੂਹੜਚੱਕ ਜਿਸਨੂੰ ਕਿ ਪੁਲਿਸ ਦੇ ਵੱਲੋਂ ਪਿੰਡ ਸਤਕੋਹਾ ਡਰੇਨ ਤੋਂ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਭਾਰੀ ਜਦੋਜਹਿਦ ਦੇ ਤਹਿਤ ਫ਼ਰਾਰ ਹੋਣ ਦੇ ਕਰੀਬ 10 ਘੰਟਿਆਂ ਦੀ ਭਾਰੀ ਮਸ਼ੱਕਤ ਦੇ ਬਾਅਦ ਦੋਵਾਂ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੂਸਰੇ ਦੀ ਭਾਲ ਜਾਰੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੂਜੇ ਮੁਲਜ਼ਮ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।