Batala News: ਬੱਸ ਹਾਦਸੇ 'ਚ ਜ਼ਖ਼ਮੀ ਹੋਈ ਅਧਿਆਪਕਾ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ, ਛੁੱਟੀ ਹੋਣ ਮਗਰੋਂ ਘਰ ਜਾ ਰਹੀ ਸੀ ਵਾਪਸ
ਘਟਨਾ ਵਾਲੇ ਦਿਨ ਸਕੂਲ ਛੁੱਟੀ ਹੋਣ ਤੋਂ ਬਾਅਦ ਉਹ ਬੱਸ 'ਚ ਸਵਾਰ ਹੋ ਕੇ ਕਾਦੀਆਂ ਨੂੰ ਆ ਰਹੀ ਸੀ। ਜਿਸ ਦੌਰਾਨ ਰਸਤੇ ਵਿੱਚ ਇਹ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਹ ਜ਼ਖਮੀ ਹੋ ਗਈ ਸੀ। ਉਸਨੇ ਦੱਸਿਆ ਕਿ ਉਸ ਦਾ ਇਲਾਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਚੱਲ ਰਿਹਾ ਸੀ ਜਿਸ ਦੌਰਾਨ ਬੁੱਧਵਾਰ ਸਵੇਰੇ ਹਸਪਤਾਲ ਵਿੱਚ ਜ਼ੇਰੇ ਇਲਾਜ ਮੌਤ ਹੋ ਗਈ ।
Publish Date: Wed, 02 Oct 2024 12:20 PM (IST)
Updated Date: Wed, 02 Oct 2024 12:26 PM (IST)

ਕਸ਼ਮੀਰ ਸਿੰਘ ਸੰਧੂ, ਕਾਦੀਆਂ: ਬੀਤੇ ਦਿਨੀਂ ਬਟਾਲਾ ਨਜ਼ਦੀਕ ਕਾਦੀਆਂ ਰੋਡ 'ਤੇ ਸ਼ਾਹਬਾਦ ਪੇਂਡੂ ਅੱਡੇ ਦੇ ਵਿੱਚ ਵੱਜੀ ਰਾਜਧਾਨੀ ਬੱਸ ਦੌਰਾਨ ਜ਼ਖਮੀ ਹੋਈ ਇੱਕ ਸਰਕਾਰੀ ਮਹਿਲਾ ਅਧਿਆਪਕ ਦੀ ਹਸਪਤਾਲ ਵਿੱਚ ਜ਼ੇਰੇ ਇਲਾਜ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕਾ ਮਹਿਲਾ ਅਧਿਆਪਕ ਸੁਖਪਾਲ ਕੌਰ ਦੇ ਪਤੀ ਕੁਲਜੀਤ ਸਿੰਘ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਨੇ ਦੱਸਿਆ ਕਿ ਉਸ ਦੀ ਪਤਨੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਵਿਖੇ ਬਤੌਰ ਅਧਿਆਪਕਾ ਵਜੋਂ ਸੇਵਾਵਾਂ ਨਿਭਾ ਰਹੀ ਸੀ। ਘਟਨਾ ਵਾਲੇ ਦਿਨ ਸਕੂਲ ਛੁੱਟੀ ਹੋਣ ਤੋਂ ਬਾਅਦ ਉਹ ਬੱਸ 'ਚ ਸਵਾਰ ਹੋ ਕੇ ਕਾਦੀਆਂ ਨੂੰ ਆ ਰਹੀ ਸੀ। ਜਿਸ ਦੌਰਾਨ ਰਸਤੇ ਵਿੱਚ ਇਹ ਭਿਆਨਕ ਹਾਦਸਾ ਵਾਪਰ ਗਿਆ ਅਤੇ ਉਹ ਜ਼ਖਮੀ ਹੋ ਗਈ ਸੀ। ਉਸਨੇ ਦੱਸਿਆ ਕਿ ਉਸ ਦਾ ਇਲਾਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਚੱਲ ਰਿਹਾ ਸੀ ਜਿਸ ਦੌਰਾਨ ਬੁੱਧਵਾਰ ਸਵੇਰੇ ਹਸਪਤਾਲ ਵਿੱਚ ਜ਼ੇਰੇ ਇਲਾਜ ਮੌਤ ਹੋ ਗਈ । ਦੱਸਣਯੋਗ ਹੈ ਕਿ ਮ੍ਰਿਤਕ ਮਹਿਲਾ ਅਧਿਆਪਕਾ ਦੀ ਮੌਤ ਹੋਣ ਤੋਂ ਬਾਅਦ ਮੁਹੱਲਾ ਧਰਮਪੁਰਾ ਕਾਦੀਆਂ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਸੀ ਅਤੇ ਮ੍ਰਿਤਕਾ ਦੇ ਘਰ ਵਿੱਚ ਉਹਨਾਂ ਦੇ ਰਿਸ਼ਤੇਦਾਰ ਅਤੇ ਹੋਰ ਗੁਆਂਢੀ ਵੱਡੀ ਗਿਣਤੀ ਵਿੱਚ ਉਹਨਾਂ ਦੇ ਘਰ ਵਿੱਚ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਸਨ। ਦੱਸਿਆ ਜਾ ਰਿਹਾ ਕਿ ਮਹਿਲਾ ਅਧਿਆਪਕ ਦੇ ਦੋ ਬੱਚੇ ਹਨ ਅਤੇ ਉਸ ਦਾ ਪਤੀ ਵੀ ਸਰਕਾਰੀ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਿਹਾ ਹੈ।