- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੌਤੀ ਦੀ ਮੰਗ ਨੂੰ ਲੈ ਕੇ ਅੱਜ ਸ਼ਾਮ ਸਮੇਂ ਸ਼ਹਿਰ ਦੇ ਡੇਰਾ ਰੋਡ ਸਥਿਤ ਇਕ ਕਰਿਆਨਾ ਸਟੋਰ ਦੇ ਮਾਲਕ ’ਤੇ ਗੋਲ਼ੀ ਚਲਾਉਣ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਉਸ ਵੇਲੇ ਨਾਕਾਮ ਹੋ ਗਏ, ਜਦੋਂ ਅਣਪਛਾਤਿਆਂ ਵਲੋਂ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼ ਦੌਰਾਨ ਹਥਿਆਰ ਵਿਚੋਂ ਗੋਲ਼ੀ ਨਹੀਂ ਚੱਲੀ ਅਤੇ ਅਣਪਛਾਤੇ ਮੌਕੇ ਤੋਂ ਭੱਜ ਨਿਕਲੇ।
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਫਿਰੌਤੀ ਦੀ ਮੰਗ ਨੂੰ ਲੈ ਕੇ ਅੱਜ ਸ਼ਾਮ ਸਮੇਂ ਸ਼ਹਿਰ ਦੇ ਡੇਰਾ ਰੋਡ ਸਥਿਤ ਇਕ ਕਰਿਆਨਾ ਸਟੋਰ ਦੇ ਮਾਲਕ ’ਤੇ ਗੋਲ਼ੀ ਚਲਾਉਣ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਉਸ ਵੇਲੇ ਨਾਕਾਮ ਹੋ ਗਏ, ਜਦੋਂ ਅਣਪਛਾਤਿਆਂ ਵਲੋਂ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼ ਦੌਰਾਨ ਹਥਿਆਰ ਵਿਚੋਂ ਗੋਲ਼ੀ ਨਹੀਂ ਚੱਲੀ ਅਤੇ ਅਣਪਛਾਤੇ ਮੌਕੇ ਤੋਂ ਭੱਜ ਨਿਕਲੇ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਇਕ ਕਰਿਆਨਾ ਸਟੋਰ ਦੇ ਮਾਲਕ ਕੋਲੋਂ ਬੀਤੇ ਦਿਨੀਂ ਇਕ ਗੈਂਗਸਟਰ ਵਲੋਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਅੱਜ ਸ਼ਾਮ ਸਮੇਂ ਉਕਤ ਕਰਿਆਣਾ ਸਟੋਰ ਦੇ ਮਾਲਕ ਆਪਣੀ ਦੁਕਾਨ ’ਤੇ ਬੈਠੇ ਹੋਏ ਸਨ ਕਿ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਵਿਅਕਤੀ ਉਨ੍ਹਾਂ ਦੀ ਦੁਕਾਨ ’ਚ ਦਾਖਲ ਹੋਏ ਅਤੇ ਉਨ੍ਹਾਂ ਵਲੋਂ ਕਰਿਆਨਾ ਸਟੋਰ ਦੇ ਮਾਲਕ ’ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੋਲ਼ੀ ਨਹੀਂ ਚੱਲੀ ਅਤੇ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।
ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।