Batala News : ਨਾਜਾਇਜ਼ ਅਸਲੇ ਸਮੇਤ ਨੌਜਵਾਨ ਗ੍ਰਿਫ਼ਤਾਰ
ਉਕਤ ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸੇ ਦੌਰਾਨ ਉਕਤ ਨੌਜਵਾਨ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਇਸ ਕੋਲੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 6 ਰੌਂਦ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ।
Publish Date: Sat, 01 Nov 2025 05:43 PM (IST)
Updated Date: Sat, 01 Nov 2025 05:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਿਸ ਵਲੋਂ ਬੀਐੱਸਐੱਫ ਦੇ ਜਵਾਨਾਂ ਦੇ ਸਹਿਯੋਗ ਨਾਲ ਨਾਜਾਇਜ਼ ਅਸਲੇ ਸਮੇਤ ਨੌਜਵਾਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਰੀ ਦਿੰਦਿਆਂ ਮਾਮਲੇ ਦੇ ਤਫਤੀਸ਼ੀ ਅਫਸਰ ਐੱਸਆਈ ਕੈਲਾਸ਼ ਚੰਦਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਅਤੇ ਬੀਐੱਸਐੱਫ ਗੁਰਦਾਸਪੁਰ ਦੀ ਟੀਮ ਤੇ 27 ਬੀਐੱਸਐੱਫ ਬਟਾਲੀਅਨ ਦੇ ਜੀਡੀ ਟਰੂਪ ਦੇ ਸਹਿਯੋਗ ਨਾਲ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਬੱਸ ਸਟੈਂਡ ਨੇੜੇ ਐਲੂਮੀਨੀਅਮ ਦੀ ਦੁਕਾਨ ਦੇ ਚੁਬਾਰੇ ’ਤੇ ਬੈਠੇ ਨੌਜਵਾਨ ਬਲਵਿੰਦਰ ਸਿੰਘ ਵਾਸੀ ਪਿੰਡ ਕਾਹਲਾਂਵਾਲੀ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਲਈ ਪਹੁੰਚੇ ਤਾਂ ਉਕਤ ਨੌਜਵਾਨ ਨੇ ਚੁਬਾਰੇ ਵਿਚ ਬਣੀ ਬਾਰੀ ਤੋਂ ਸੜਕ ਵੱਲ ਨੂੰ ਛਾਲ ਮਾਰ ਦਿੱਤੀ, ਜਿਸ ’ਤੇ ਸੜਕ ਡਿੱਗਣ ਨਾਲ ਇਸ ਨੂੰ ਸੱਟਾਂ ਲੱਗ ਗਈਆਂ। 
  
ਉਕਤ ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸੇ ਦੌਰਾਨ ਉਕਤ ਨੌਜਵਾਨ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਇਸ ਕੋਲੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 6 ਰੌਂਦ ਸਮੇਤ ਬਿਨਾਂ ਨੰਬਰੀ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ। ਐੱਸਆਈ ਕੈਲਾਸ਼ ਚੰਦਰ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਡੇਰਾ ਬਾਬਾ ਨਾਨਕ ਵਿਖੇ ਅਸਲਾ ਐਕਟ ਤਹਿਤ ਉਕਤ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।