ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਹਰੀਸ਼ ਬਹਿਲ ਨੇ ਅੱਗੇ ਦੱਸਿਆ ਕਿ 2024 ਦੇ ਵਿੱਚ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਪਿੰਡ ਦੇ ਵਿੱਚ ਸਰਪੰਚ ਦੇ ਬਿਆਨਾਂ ਦੇ ਆਧਾਰ ਤੇ ਕਿਡਨੈਪ ਅਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਦਿਆਂ ਮੁਲਜ਼ਮ ਯਾਦਵਿੰਦਰ ਸਿੰਘ ਯਾਦੀ ਪਛਾਣ ਕੀਤੀ ਗਈ ਸੀ ਅਤੇ ਇਹ ਮਾਮਲਾ ਸਾਹਮਣੇ ਆਇਆ ਕਿ ਯਾਦਵਿੰਦਰ ਸਿੰਘ ਯਾਦੀ ਨੇ ਆਪਣੇ ਭਰਾ ਰਣਜੀਤ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਦਰਿਆ ਚ ਸੁੱਟ ਦਿੱਤੀ ਸੀ

ਸੁਖਦੇਵ ਸਿੰਘ/ਸ਼ਾਮ ਤਿਵਾੜੀ*ਪੰਜਾਬੀ ਜਾਗਰਣ, ਬਟਾਲਾ : ਬਟਾਲਾ ਪੁਲਿਸ ਨੇ ਵੱਡੀ ਪ੍ਰਾਪਤੀ ਕੀਤੀ ਹੈ। ਸਮਾਜ ਵਿਰੋਧੀ ਅੰਸਰਾਂ ਵਿਰੁੱਧ ਵਿੱਢ ਮੁਹਿੰਮ ਤਹਿਤ ਐਸਐਸਪੀ ਬਟਾਲਾ ਡਾ ਮਹਿਤਾਬ ਸਿੰਘ ਦੀ ਅਗਵਾਈ ਹੇਠ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਿਸ ਨੇ ਇੱਕ ਘਰ ਅੱਗੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਰਾਣਾ ਕਤਲ ਦਾ ਕੇਸ ਹੱਲ ਕਰਦਿਆਂ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਨਜਾਇਜ਼ ਅਸਲਾ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ੍ਰੀ ਹਰਗੋਬਿੰਦਪੁਰ ਹਰੀਸ਼ ਬਹਿਲ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ -2 ਤਹਿਤ ਸੀਆਈਏ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ, ਥਾਣਾ ਘੁਮਾਣ ਮੁਖੀ ਐਸਆਈ ਹਰਜਿੰਦਰ ਸਿੰਘ ਅਤੇ ਖੂਫੀਆ ਸਰੋਤਾਂ ਰਾਹੀਂ ਰੁਪਿੰਦਰ ਸਿੰਘ ਉਰਫ ਰੋਮੀ ਵਾਸੀ ਮਾੜੀ ਟਾਂਡਾ ਦੇ ਘਰ ਦੇ ਗੇਟ 'ਤੇ ਗਲੀਆ ਮਾਰਨ ਵਾਲੇ ਸੰਦੀਪ ਸਿੰਘ ਵਾਸੀ ਮਧਰਾ ਤੇ ਸਹਿਜਦੀਪ ਸਿੰਘ ਉਰਫ ਸਹਿਜ ਵਾਸੀ ਭੱਟੀਵਾਲ ਨੂੰ ਕਾਬੂ ਕਰਕੇ ਸਫਲਤਾ ਹਾਸਿਲ ਕੀਤੀ ਹੈ । ਡੀਐਸਪੀ ਨੇ ਦੱਸਿਆ ਕਿ ਬਦਮਾਸ਼ ਮੰਨੂ ਅਗਵਾਨ ਅਤੇ ਮਨਜਿੰਦਰ ਬਿੱਲਾ ਦਕੋਹਾ ਜਿਸ ਨੇ ਰੁਪਿੰਦਰ ਸਿੰਘ ਉਰਫ ਰੋਮੀ ਪਾਸੋ 50 ਲੱਖ ਦੀ ਫਿਰੌਤੀ ਮੰਗੀ ਸੀ ਅਤੇ 20 ਜੁਲਾਈ 2025 ਨੂੰ ਰੋਮੀ ਦੇ ਘਰ ਅੱਗੇ ਗੋਲੀਆਂ ਚਲਾਈਆਂ ਸਨ। ਉਹਨਾਂ ਕਿਹਾ ਕਿ ਮੁਲਜ਼ਮ ਸੰਦੀਪ ਸਿੰਘ ਮਧਰਾ ਅਤੇ ਸਹਿਜਦੀਪ ਸਿੰਘ ਵਾਸੀ ਭੱਟੀਵਾਲ ਨੇ ਮਨੂ ਅਗਵਾਨ ਅਤੇ ਬਿੱਲਾ ਦਕੋਹਾ ਦੇ ਕਹਿਣ ਤੇ ਰੋਮੀ ਦੇ ਘਰ ਅੱਗੇ ਗੋਲੀਆਂ ਚਲਾਈਆਂ ਸਨ। ਉਹਨਾਂ ਦੱਸਿਆ ਕਿ ਫੜੇ ਗਏ ਦੋਵਾਂ ਮੁਲਜਮਾਂ ਦਾ ਸਬੰਧ ਬੀਕੇਆਈ ਦੇ ਨਾਲ ਵੀ ਹੈ।
ਅਸਲੇ ਸਮੇਤ ਦੋ ਭਰਾ ਗ੍ਰਿਫਤਾਰ...
ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਹਰੀਸ਼ ਬਹਿਲ ਨੇ ਦੱਸਿਆ ਕਿ ਥਾਣਾ ਘੁਮਾਨ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਫਤਾਰ ਕਰਕੇ ਉਹਨਾਂ ਪਾਸੋਂ ਦੋ ਪਿਸਤੌਲ ਅਤੇ ਜਿੰਦਾਂ ਕਾਰਤੂਸ ਬਰਾਮਦ ਕੀਤੇ ਹਨ। ਉਹਨਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨਵਜੋਤ ਸਿੰਘ ਅਤੇ ਪ੍ਰਦੀਪ ਸਿੰਘ ਵਾਸੀਆਨ ਮਧਰਾ ਸਕੇ ਭਰਾ ਹਨ। ਉਹਨਾਂ ਦੱਸਿਆ ਕਿ ਦੋਵਾਂ ਮੁਲਜਮਾਂ ਵਿਰੁੱਧ ਮਾਮਲਾ ਦਰਜ ਦਿੱਤਾ ਗਿਆ।
ਕਤਲ ਦਾ ਮਾਮਲਾ ਸੁਲਝਾਇਆ, ਭਰਾ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਹਰੀਸ਼ ਬਹਿਲ ਨੇ ਅੱਗੇ ਦੱਸਿਆ ਕਿ 2024 ਦੇ ਵਿੱਚ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਪਿੰਡ ਦੇ ਵਿੱਚ ਸਰਪੰਚ ਦੇ ਬਿਆਨਾਂ ਦੇ ਆਧਾਰ ਤੇ ਕਿਡਨੈਪ ਅਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਦਿਆਂ ਮੁਲਜ਼ਮ ਯਾਦਵਿੰਦਰ ਸਿੰਘ ਯਾਦੀ ਪਛਾਣ ਕੀਤੀ ਗਈ ਸੀ ਅਤੇ ਇਹ ਮਾਮਲਾ ਸਾਹਮਣੇ ਆਇਆ ਕਿ ਯਾਦਵਿੰਦਰ ਸਿੰਘ ਯਾਦੀ ਨੇ ਆਪਣੇ ਭਰਾ ਰਣਜੀਤ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਦਰਿਆ ਚ ਸੁੱਟ ਦਿੱਤੀ ਸੀ।ਉਨ੍ਹਾਂ ਦੱਸਿਆ ਕਿ ਯਾਦਵਿੰਦਰ ਸਿੰਘ ਨੇ ਜਮੀਨ ਦੇ ਲਾਲਚ ਚ ਛੋਟੇ ਭਰਾ ਰਣਜੀਤ ਸਿੰਘ ਜੋ ਕਿ ਨਸ਼ਾ ਕਰਦਾ ਸੀ ਦਾ ਕਤਲ ਕਰ ਦਿੱਤਾ ਸੀ। ਇਸ ਪ੍ਰੈਸ ਕਾਨਫਰੰਸ 'ਚ ਸੀਆਈਏ ਇੰਚਾਰਜ ਸੁਖਰਾਜ ਸਿੰਘ, ਸਬ ਇੰਸਪੈਕਟਰ ਗਗਨਦੀਪ ਸਿੰਘ, ਸਬ ਇੰਸਪੈਕਟਰ ਹਰਜਿੰਦਰ ਸਿੰਘ, ਏਐਸਆਈ ਸਰਵਣ ਸਿੰਘ ਆਦਿ ਹਾਜ਼ਰ ਸਨ।