ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਸਖਤ ਕਾਨੂੰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਕੋਲੋਂ ਪਰਮਾਤਮਾ ਨੇ ਇਹ ਵੱਡੀ ਸੇਵਾ ਆਪ ਲਈ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਬਟਾਲਾ, ਸ਼ਾਮ ਤਿਵਾੜੀ ਪੰਜਾਬੀ ਜਾਗਰਣ । ਨਗਰ ਨਿਗਮ ਬਟਾਲਾ ਚੋਣਾਂ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਚੋਣ ਰਣਨੀਤੀ ਨੇ ਵਿਰੋਧੀ ਪਾਰਟੀਆਂ ਵਿੱਚ ਤਗੜੀ ਸੰਨ੍ਹ ਲਾਈ ਹੈ ਅਤੇ ਭਾਜਪਾ,ਕਾਂਗਰਸ ਸਮੇਤ ਅਕਾਲੀ ਦਲ ਦੇੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਦਿਨੋਂ ਦਿਨ ਅੱਗੇ ਵੱਧ ਰਿਹਾ ਹੈ।
ਅੱਜ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸੀਨੀਅਰ ਆਗੂ, 2 ਵਾਰ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਰਹੇ, ਪੰਚ-ਸਰਪੰਚ, ਬਲਾਕ ਸੰਮਤੀ ਸਮੇਤ ਵੱਖ-ਵੱਖ ਅਹੁਦਿਆਂ 'ਤੇ ਰਹੇ ਸ. ਪਲਵਿੰਦਰ ਸਿੰਘ ਲੰਬੜਦਾਰ ਦਾ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਭਰਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਸੰਮੇਲਨ ਦੌਰਾਨ ਅਕਾਲੀ ਦਲ ਦੇ ਮੋਸਟ ਸੀਨੀਅਰ ਆਗੂ ਦਾ, ਆਪ ਪਾਰਟੀ ਵਿੱਚ ਸ਼ਾਮਲ ਹੋਣ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਨ੍ਹਾਂ ਦੇ ਆਪ ਵਿੱਚ ਆਉਣ ਤੇ ਨਾ ਕੇਵਲ ਬਟਾਲਾ ਬਲਕਿ ਪੂਰੇ ਜ਼ਿਲ੍ਹੇ ਵਿੱਚ ਵੱਡਾ ਬੱਲ ਮਿਲਿਆ ਹੈ ਅਤੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਦੀ ਜਿੱਤ ਵਿੱਚ ਇਨ੍ਹਾਂ ਦਾ ਅਹਿਮ ਰੋਲ ਹੋਵੇਗਾ।
ਉਨ੍ਹਾਂ ਆਪ ਪਾਰਟੀ ਦੀ ਹਾਈਕਮਾਂਡ ਦੀ ਤਰਫ਼ੋਂ ਸੀਨੀਅਰ ਅਕਾਲੀ ਆਗੂ ਲੰਬੜਦਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਜਲਦ ਇਨ੍ਹਾਂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਪਲਵਿੰਦਰ ਸਿੰਘ ਲੰਬੜਦਾਰ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਪਿਆਰ, ਸਹਿਯੋਗ, ਮਿਲਵਰਤਨ ਅਤੇ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਆਮ ਲੋਕਾਂ ਦੀ ਪਾਰਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਸਖਤ ਕਾਨੂੰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਕੋਲੋਂ ਪਰਮਾਤਮਾ ਨੇ ਇਹ ਵੱਡੀ ਸੇਵਾ ਆਪ ਲਈ ਹੈ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿੱਚ ਮਹਿਜ ਚਾਰ ਸਾਲਾਂ ਵਿੱਚ ਬਟਾਲਾ ਵਾਸੀਆਂ ਲਈ ਲੋਕਪੱਖੀ ਕਾਰਜ ਕੀਤੇ ਹਨ।
ਉਨ੍ਹਾਂ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਸਾਰਿਆ ਗਿਆ ਹੈ। ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸੀਸੀਟੀਵੀ ਕੈਮਰੇ ਲਗਾਏ ਜਾਂ ਰਹ ਹਨ। ਸ਼ਹਿਰ ਵਿਚਲੀਆਂ ਸੜਕਾਂ ਚੌੜੀਆਂ ਕਰਨ ਤੋਂ ਇਲਾਵਾ ਖੂਬਸੂਰਤ ਚੌਂਕ ਬਣਾਏ ਗਏ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ।