ਪੱਛਮੀ ਬੰਗਾਲ ’ਚ ਭਾਜਪਾ ਦੀ ਸ਼ਾਨਦਾਰ ਜਿੱਤ: ਬਟਾਲਾ ’ਚ ਵਰਕਰਾਂ ਨੇ ਢੋਲ ਦੀ ਥਾਪ ’ਤੇ ਪਾਇਆ ਭੰਗੜਾ, ਭਾਜਪਾ ਵਰਕਰਾਂ ’ਚ ਭਾਰੀ ਉਤਸ਼ਾਹ
ਪੱਛਮ ਬੰਗਾਲ, ਜਿੱਥੇ ਪਿਛਲੇ ਕਾਫੀ ਅਰਸੇ ਤੋਂ ਤ੍ਰਿਣਮੂਲ ਕਾਂਗਰਸ ਦਾ ਕਬਜ਼ਾ ਚੱਲਦਾ ਆ ਰਿਹਾ ਸੀ, ਉੱਥੇ ਹੁਣ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਉਥੋਂ ਦੇ ਵੋਟਰਾਂ ਨੇ ਪਾਸਾ ਪਲਟਦੇ ਹੋਏ ਇਸ ਵਾਰ ਭਾਰਤੀ ਜਨਤਾ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ਼ ਜਤਾਇਆ ਹੈ। ਇਸ ਦੇ ਚਲਦਿਆਂ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਲ ਹੋਈ ਹੈ।
Publish Date: Mon, 04 May 2026 03:25 PM (IST)
Updated Date: Mon, 04 May 2026 03:31 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਪੱਛਮ ਬੰਗਾਲ, ਜਿੱਥੇ ਪਿਛਲੇ ਕਾਫੀ ਅਰਸੇ ਤੋਂ ਤ੍ਰਿਣਮੂਲ ਕਾਂਗਰਸ ਦਾ ਕਬਜ਼ਾ ਚੱਲਦਾ ਆ ਰਿਹਾ ਸੀ, ਉੱਥੇ ਹੁਣ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਉਥੋਂ ਦੇ ਵੋਟਰਾਂ ਨੇ ਪਾਸਾ ਪਲਟਦੇ ਹੋਏ ਇਸ ਵਾਰ ਭਾਰਤੀ ਜਨਤਾ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ਼ ਜਤਾਇਆ ਹੈ। ਇਸ ਦੇ ਚਲਦਿਆਂ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਹਾਸਲ ਹੋਈ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਜਲੰਧਰ ਰੋਡ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫਤਰ ਵਿਖੇ ਭਾਜਪਾ ਦੀ ਹੋਈ ਜਿੱਤ ਦੇ ਸਬੰਧ ਵਿੱਚ ਰੱਖੇ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਇਕੱਤਰ ਹੋਏ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਕੀਤਾ।
ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੇਤ ਸਮੁੱਚੀ ਭਾਜਪਾ ਹਾਈ ਕਮਾਂਡ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਸਿਰਫ਼ ਭਾਜਪਾ ਦੀ ਜਿੱਤ ਨਹੀਂ ਸਗੋਂ ਪੱਛਮ ਬੰਗਾਲ ਵਿੱਚ ਰਹਿਣ ਵਾਲੇ ਸਮੂਹ ਵੋਟਰਾਂ ਅਤੇ ਭਾਜਪਾ ਸਪੋਰਟਰਾਂ ਦੀ ਜਿੱਤ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਦੇ ਨਾਗਰਿਕਾਂ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਹੋਈ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਸਾਫ ਸੁਥਰਾ ਸ਼ਾਸਨ ਅਤੇ ਪ੍ਰਸ਼ਾਸਨ ਚਾਹੁੰਦੇ ਹਨ, ਜਿਸ ਕਰਕੇ ਇਸ ਵਾਰ ਪੱਛਮ ਬੰਗਾਲ ਵਿੱਚ ਚੱਲੀ ਮੋਦੀ ਲਹਿਰ ਨੇ ਤ੍ਰਿਣਮੂਲ ਕਾਂਗਰਸ ਦਾ ਸੂਪੜਾ ਸਾਫ ਕਰ ਦਿੱਤਾ ਹੈ ਅਤੇ ਇਸ ਦੀ ਪ੍ਰਧਾਨ ਮਮਤਾ ਬੈਨਰਜੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇੱਥੇ ਦੱਸ ਦਈਏ ਕਿ ਭਾਜਪਾ ਦੀ ਹੋਈ ਇਸ ਜਿੱਤ ਤੋਂ ਬਾਅਦ ਜਿੱਥੇ ਭਾਜਪਾ ਵਰਕਰਾਂ ਨੇ ਖੁਸ਼ੀ ਵਿੱਚ ਹੀਰਾ ਵਾਲੀਆ ਦੀ ਅਗਵਾਈ ਹੇਠ ਢੋਲ ਦੇ ਡਗੇ ਉਤੇ ਭੰਗੜੇ ਪਾਏ ਅਤੇ ਲੱਡੂ ਵੰਡੇ, ਉਥੇ ਨਾਲ ਹੀ ਆਤਿਸ਼ਬਾਜ਼ੀ ਵੀ ਕੀਤੀ ਅਤੇ ਭਾਜਪਾ ਦੀ ਜਿੱਤ ਦੇ ਜਸ਼ਨ ਮਨਾਏ।