ਗੁਰਦਾਸਪੁਰ 'ਚ ਥਾਣਾ ਸਿਟੀ ਦੇ ਬਾਹਰ ਗ੍ਰਨੇਡ ਹਮਲੇ ਦੀ KLF ਨੇ ਲਈ ਜ਼ਿੰਮੇਵਾਰੀ, ਪੁਲਿਸ ਨੇ ਆਖੀ ਇਹ ਵੱਡੀ ਗੱਲ
ਥਾਣਾ ਸਿਟੀ ਦੇ ਬਾਹਰ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੀ ਗੂੰਜ ਕਾਫੀ ਦੂਰ ਤੱਕ ਸੁਣੀ ਗਈ। ਓਥੇ ਹੀ ਥਾਣਾ ਸਿਟੀ ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਥਾਣੇ ਦੇ ਕੋਲ ਗੱਡੀ ਦਾ ਟਾਇਰ ਫਟਣ ਕਾਰਨ ਧਮਾਕਾ ਹੋਇਆ ਸੀ, ਜਿਸ ਦੀ ਆਵਾਜ਼ ਲੋਕਾਂ ਨੂੰ ਸੁਣਾਈ ਦਿੱਤੀ।
Publish Date: Wed, 26 Nov 2025 11:09 AM (IST)
Updated Date: Wed, 26 Nov 2025 12:16 PM (IST)
ਜਾਗਰਣ ਸੰਵਾਦਦਾਤਾ, ਗੁਰਦਾਸਪੁਰ: ਥਾਣਾ ਸਿਟੀ ਦੇ ਬਾਹਰ ਮੰਗਲਵਾਰ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਗੱਡੀ ਦਾ ਟਾਇਰ ਫਟਣ ਕਾਰਨ ਹੋਇਆ ਸੀ। ਦੂਜੇ ਪਾਸੇ, ਖਾਲਿਸਤਾਨ ਲਿਬਰੇਸ਼ਨ ਫੋਰਸ ਨੇ ਥਾਣੇ ਦੇ ਬਾਹਰ ਗ੍ਰਨੇਡ ਹਮਲਾ ਕਰਨ ਦਾ ਦਾਅਵਾ ਕੀਤਾ ਹੈ।
ਥਾਣਾ ਸਿਟੀ ਦੇ ਬਾਹਰ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਦੀ ਗੂੰਜ ਕਾਫੀ ਦੂਰ ਤੱਕ ਸੁਣੀ ਗਈ। ਓਥੇ ਹੀ ਥਾਣਾ ਸਿਟੀ ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਥਾਣੇ ਦੇ ਕੋਲ ਗੱਡੀ ਦਾ ਟਾਇਰ ਫਟਣ ਕਾਰਨ ਧਮਾਕਾ ਹੋਇਆ ਸੀ, ਜਿਸ ਦੀ ਆਵਾਜ਼ ਲੋਕਾਂ ਨੂੰ ਸੁਣਾਈ ਦਿੱਤੀ। ਦੂਜੇ ਪਾਸੇ, ਬੁੱਧਵਾਰ ਸਵੇਰੇ ਖਾਲਿਸਤਾਨ ਲਿਬਰੇਸ਼ਨ ਆਰਮੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਥਾਣੇ 'ਤੇ ਗ੍ਰੇਨੇਡ ਹਮਲਾ ਕਰਨ ਦਾ ਦਾਅਵਾ ਕੀਤਾ ਹੈ। ਪੋਸਟ ਵਿੱਚ ਅੱਗੇ ਵੀ ਅਜਿਹੇ ਹਮਲੇ ਜਾਰੀ ਰੱਖਣ ਦੀ ਗੱਲ ਕੀਤੀ ਗਈ ਹੈ। ਫਿਲਹਾਲ ਪੁਲਿਸ ਗ੍ਰੇਨੇਡ ਹਮਲੇ ਦੇ ਦਾਅਵੇ ਤੋਂ ਇਨਕਾਰ ਕਰ ਰਹੀ ਹੈ।