ਗੁਰਦਾਸਪੁਰ 'ਚ ਖ਼ੂਨੀ ਟਕਰਾਅ: ਦੋ ਪੁਲਿਸ ਮੁਲਾਜ਼ਮਾਂ ਨੇ ਇੱਕ-ਦੂਜੇ ਨੂੰ ਮਾਰੀ ਗੋਲੀ, ਦੋਵਾਂ ਦੀ ਮੌਕੇ 'ਤੇ ਮੌਤ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਝਗੜੇ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਲੱਗ ਪਾਇਆ। ਮ੍ਰਿਤਕਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿਖੇ ਭੇਜਿਆ ਗਿਆ ਹੈ।
Publish Date: Sun, 22 Feb 2026 10:47 AM (IST)
Updated Date: Sun, 22 Feb 2026 10:50 AM (IST)
ਆਕਾਸ਼,ਪੰਜਾਬੀ ਜਾਗਰਣ ਗੁਰਦਾਸਪੁਰ -- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੁਲਿਸ ਥਾਣਾ ਦੋਰਾਂਗਲਾ ਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਵਿਚਕਾਰ ਆਪਸੀ ਝਗੜੇ ਤੋਂ ਬਾਅਦ ਦੋਵਾਂ ਨੇ ਇੱਕ ਦੂੱਜੇ ਨੂੰ ਮਾਰੀ ਗੋਲੀ ਮਾਰ ਦਿੱਤੀ। ਇਸ ਘਟਨਾ ਵਿਚ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਅਤੇ ਗੁਰਨਾਮ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਝਗੜੇ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਲੱਗ ਪਾਇਆ। ਮ੍ਰਿਤਕਾਂ ਨੂੰ ਪੋਸਟਮਾਰਟਮ ਦੇ ਲਈ ਹਸਪਤਾਲ ਵਿਖੇ ਭੇਜਿਆ ਗਿਆ ਹੈ।