ਗੁਰਦਾਸਪੁਰ ਤੋਂ ਵੱਡੀ ਖ਼ਬਰ: ਸ਼ੋਪਿੰਗ ਮਾਲ ਨੇੜੇ ਭੇਦ ਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਗੁਰਦਾਸਪੁਰ-ਕਲਾਨੌਰ ਰੋਡ ’ਤੇ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ-1 ਦੀ ਮਾਰਕੀਟ ਦੇ ਸਾਹਮਣੇ ਸਥਿਤ ਇੱਕ ਸ਼ੋਪਿੰਗ ਮਾਲ ਦੇ ਬਾਹਰ ਸੜਕ ਕਿਨਾਰੇ ਭੇਦ ਭਰੇ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਾ ਪੁੱਤਰ ਹੀਰਾ ਮਸੀਹ ਵਾਸੀ ਕੋਟ ਮੋਹਨ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕੋਈ ਸੜਕ ਦੁਰਘਟਨਾ ਹੈ ਜਾਂ ਫਿਰ ਗਰਮੀ ਜਾਂ ਕਿਸੇ ਹੋਰ ਕਾਰਨ ਨਾਲ ਨੌਜਵਾਨ ਦੀ ਮੌਤ ਹੋਈ ਹੈ।
Publish Date: Thu, 21 May 2026 10:55 AM (IST)
Updated Date: Thu, 21 May 2026 11:00 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਗੁਰਦਾਸਪੁਰ-ਕਲਾਨੌਰ ਰੋਡ ’ਤੇ ਇੰਪਰੂਵਮੈਂਟ ਟਰਸਟ ਦੀ ਸਕੀਮ ਨੰਬਰ-1 ਦੀ ਮਾਰਕੀਟ ਦੇ ਸਾਹਮਣੇ ਸਥਿਤ ਇੱਕ ਸ਼ੋਪਿੰਗ ਮਾਲ ਦੇ ਬਾਹਰ ਸੜਕ ਕਿਨਾਰੇ ਭੇਦ ਭਰੇ ਹਾਲਾਤ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਾ ਪੁੱਤਰ ਹੀਰਾ ਮਸੀਹ ਵਾਸੀ ਕੋਟ ਮੋਹਨ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕੋਈ ਸੜਕ ਦੁਰਘਟਨਾ ਹੈ ਜਾਂ ਫਿਰ ਗਰਮੀ ਜਾਂ ਕਿਸੇ ਹੋਰ ਕਾਰਨ ਨਾਲ ਨੌਜਵਾਨ ਦੀ ਮੌਤ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਿੰਡ ਦੇ ਵਿਅਕਤੀ ਵਿਪਨ ਕੁਮਾਰ ਨੇ ਦੱਸਿਆ ਕਿ ਨੌਜਵਾਨ ਕੋਟ ਮੋਹਨ ਦਾ ਰਹਿਣ ਵਾਲਾ ਹੈ ਅਤੇ ਦਿਹਾੜੀਦਾਰ ਮਜ਼ਦੂਰ ਹੈ। ਅੱਜ ਵੀ ਸ਼ਾਇਦ ਉਹ ਕੰਮ ਦੇ ਸਿਲਸਿਲੇ ਵਿੱਚ ਹੀ ਗੁਰਦਾਸਪੁਰ ਆਇਆ ਹੋਵੇਗਾ। ਉਹ ਇਧਰੋਂ ਗੁਜਰ ਰਹੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਸੜਕ ਕਿਨਾਰੇ ਕੋਈ ਨੌਜਵਾਨ ਡਿੱਗਿਆ ਪਿਆ ਹੈ। ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਉਹ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਰਾਜਾ ਸੀ।
ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਅਜੇ ਰਾਜਨ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਘਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।