ਕੈਬਨਿਟ ਮੰਤਰੀ ਨੇ ਬਡੋਲਪੁਰ ਵਿਖੇ ਗਲੀਆਂ ਨਾਲੀਆਂ ਦੇ ਕੰਮ ਦਾ ਕੀਤਾ ਉਦਘਾਟਨ

ਪੰਜਾਬੀ ਜਾਗਰਣ ਟੀਮ, ਪਠਾਨਕੋਟ : ਬਡੋਲਪੁਰ ਇਲਾਕਾ ਜੋ ਕਿ ਪਹਿਲਾਂ ਪਿੰਡ ਸੀ ਅਤੇ ਉਸ ਤੋਂ ਬਾਅਦ ਕਾਰਪੋਰੇਸ਼ਨ ਦੀ ਹੱਦ ਵਿੱਚ ਆ ਗਿਆ ਅਤੇ ਇੱਥੋਂ ਦੇ ਨਿਵਾਸੀਆਂ ਨੂੰ ਖਸਤਾ ਹਾਲਤ ਸੜਕਾਂ ਦੇ ਚੱਲਦਿਆਂ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਜਿਸ ਨੂੰ ਵੇਖਦੇ ਆਂ ਅੱਜ ਬਡੋਲਪੁਰ ਵਿਖੇ (ਕਾਰਪੋਰੇਸ਼ਨ ਦਾ ਵਾਰਡ ਨੰਬਰ 44) ਗਲੀਆਂ ਤੇ ਨਾਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ ਅਤੇ ਜਲਦੀ ਹੀ ਗਲੀਆਂ ਨਾਲੀਆਂ ਦਾ ਨਿਰਮਾਣ ਕਰਕੇ ਜਨਤਾ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂ ਚੱਕ ਕੈਬਨਟ ਮੰਤਰੀ ਪੰਜਾਬ ਨੇ ਅੱਜ ਪਿੰਡ ਬਡੋਲਪੁਰ ਵਿਖੇ ਗਲੀਆਂ ਨਾਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਮਗਰੋਂ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਮੁੰਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਸ਼ਵਨੀ ਕੁਮਾਰ ਮੈਂਬਰ ਜ਼ਿਲ੍ਹਾ ਪਰਿਸ਼ਦ, ਨਿਤਿਨ ਕੁਮਾਰ ਮੈਂਬਰ ਜ਼ਿਲ੍ਹਾ ਪਰਿਸ਼ਦ, ਪਵਨ ਕੁਮਾਰ ਫੌਜੀ ਮੈਂਬਰ ਬਲਾਕ ਸੰਮਤੀ, ਕਰਨ ਕੁਮਾਰ ਮੈਂਬਰ ਬਲਾਕ ਸੰਮਤੀ, ਸੋਹਨ ਲਾਲ ਸਾਬਕਾ ਕੌਂਸਲਰ, ਮੌਜੀ, ਰਾਣੀ ਦੇਵੀ, ਸੰਨੀ, ਅਸ਼ੋਕ ਕੁਮਾਰ, ਗੁਰਪਿੰਦਰ ਸਿੰਘ, ਸਰਵਣ, ਲੈਰੀ, ਰੁਲਦੂਰਾਮ, ਮੁਲਕ ਰਾਜ , ਰਜਿੰਦਰ ਭਿੱਲਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂ ਚੱਕ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਜਿਹਦੇ ਅੰਦਰ ਕਾਰਪੋਰੇਸ਼ਨ ਦੇ ਪੰਜ ਵਾਰਡ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਵਾਰਡ ਨਗਰ ਨਿਗਮ ਦੇ ਉਹ ਇਲਾਕੇ ਹਨ ਜਿਥੇ ਕਈ ਕਈ ਸਾਲ ਪਹਿਲਾਂ ਗਲੀਆਂ ਬਣੀਆਂ ਸਨ ,ਪਰ ਉਹ ਗਲੀਆਂ ਲੱਗਭੱਗ ਟੁੱਟੀਆਂ ਹੋਈਆਂ ਸਨ। ਲੋਕਾਂ ਵੱਲੋਂ ਆਪਣੀ ਇਸ ਸਮੱਸਿਆ ਨੂੰ ਮੇਰੇ ਧਿਆਨ ਵਿੱਚ ਲਿਆਂਦਾ ਅਤੇ ਕੁਝ ਦਿਨ ਪਹਿਲਾਂ ਹੀ ਮੈਂ ਵਾਰਡ ਨੰਬਰ 44 ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਮਿਲ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਦੇ ਨਾਲ ਇਸ ਵਾਰਡ ਗਲੀਆਂ ਨਾਲੀਆਂ ਦਾ ਨਿਰਮਾਣ ਕਰਵਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਤੇ ਨਾਲੀਆਂ ਤੇ ਲੱਗਭੱਗ 50 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਦੇ ਵਿੱਚ ਵਾਰਡ ਵਿੱਚ ਜੋ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੈ ਉਸ ਨੂੰ ਵੀ ਦੂਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਡਾ ਉਪਰਾਲਾ ਹੈ ਕਿ ਬਹੁਤ ਘੱਟ ਸਮੇਂ ਅੰਦਰ ਬਹੁਤ ਹੀ ਵਧੀਆ ਕੁਆਲਿਟੀ ਦੀਆਂ ਇਨ੍ਹਾਂ ਗਲੀਆਂ ਨਾਲੀਆਂ ਦਾ ਨਿਰਮਾਣ ਕਰਕੇ ਤੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣ। ਉਹਨਾਂ ਕਿਹਾ ਕਿ ਅਸੀਂ ਧੰਨਵਾਦੀ ਹਾਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਜਿਨ੍ਹਾਂ ਨੇ ਬਹੁਤ ਹੀ ਘੱਟ ਸਮੇਂ ਅੰਦਰ ਫੰਡ ਜਾਰੀ ਕਰਕੇ ਅਤੇ ਨਿਰਮਾਣ ਕਾਰਜ ਸ਼ੁਰੂ ਕਰਵਾ ਕੇ ਇਹਨਾਂ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਘੱਟ ਕੀਤਾ ਹੈ।