ਕਟਾਰੂਚੱਕ ਤੇ ਡਾ. ਬਲਬੀਰ ਸਿੰਘ ਨੇ ਹੜ ਪ੍ਰਭਾਵਿੱਤ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਬੀਰ ਸਿੰਘ ਨੇ ਹੜ ਪ੍ਰਭਾਵਿੱਤ ਪਿੰਡਾਂ ਦਾ ਕੀਤਾ ਦੌਰਾ
Publish Date: Sat, 30 Aug 2025 07:06 PM (IST)
Updated Date: Sun, 31 Aug 2025 04:05 AM (IST)

ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ - ਪਿਛਲੇ ਕਰੀਬ ਇੱਕ ਹਫਤੇ ਤੋਂ ਵਿਧਾਨ ਸਭਾ ਹਲਕਾ ਭੋਆ ਦੇ ਬਮਿਆਲ ਖੇਤਰ ਅਤੇ ਨਰੋਟ ਜੈਮਲ ਸਿੰਘ ਦੇ ਕਾਫ਼ੀ ਪਿੰਡ ਹੜ੍ਹ ਦੀ ਮਾਰ ਹੇਠ ਆਣ ਕਰਕੇ ਪ੍ਰਭਾਵਿੱਤ ਹੋਏ ਹਨ ਜਿਸ ਦੇ ਚਲਦਿਆ ਲੋਕਾਂ ਨੂੰ ਵੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪਿਆ। ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿੱਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਰਾਵੀ ਦਰਿਆ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਤੇ ਮੰਤਰੀਆਂ ਵੱਲੋਂ ਕੋਲੀਆ ਅੱਡਾ ਅਤੇ ਪਿੰਡ ਪੰਮਾਂ ਵਿਖੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਆਦਿੱਤੀ ਸਲਾਰੀਆਂ ਸਿਵਲ ਸਰਜਨ ਪਠਾਨਕੋਟ, ਡਾ. ਸੁਨੀਦ ਚੰਦ ਐਸਐਮਓ ਪਠਾਨਕੋਟ, ਭੁਪਿੰਦਰ ਸਿੰਘ ਕਟਾਰੂਚੱਕ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਅੰਮਿਤ ਕੁਮਾਰ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਮੰਤਰੀ ਲਾਲ ਚੰਦ ਕਟਾਰੂਚੱਕ ਜੋ ਕਿ ਖੇਤਰ ਨਾਲ ਸਬੰਧ ਰੱਖਦੇ ਹਨ ਅਤੇ ਲੋਕਾਂ ਵਿੱਚ ਲਗਾਤਾਰ ਰਹਿ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਅੱਜ ਮੇਰਾ ਪਠਾਨਕੋਟ ਆਉਂਣ ਦਾ ਇੱਕ ਹੀ ਉਦੇਸ਼ ਹੈ ਕਿ ਮੈਂ ਮੈਡੀਕਲ ਨਾਲ ਸਬੰਧ ਰੱਖਦਾ ਹਾਂ ਇਸ ਪੱਖੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਆਇਆ ਹਾਂ, ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਰੀਬ 27 ਮੈਡੀਕਲ ਕੈਂਪ ਹਰ ਰੋਜ ਲਗਾਏ ਜਾ ਰਹੇ ਹਨ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਖੇਤਰ ਅੰਦਰ ਲਗਾਤਾਰ ਬਣੀਆਂ ਹੋਈਆਂ ਹਨ ਅਤੇ ਕਰੀਬ ਹਰ ਰੋਜ 500-600 ਲੋਕ ਇਨ੍ਹਾਂ ਮੈਡੀਕਲ ਕੈਂਪਾਂ ਤੋਂ ਲਾਭ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਹੜ੍ਹ ਪ੍ਰਭਾਵਿੱਤ ਖੇਤਰਾਂ ਦੇ ਅੰਦਰ ਲੋਕਾਂ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਉਪਰਾਲੇ ਕਰ ਰਹੇ ਹਨ। ਪਹਿਲਾ ਲੋਕਾਂ ਨੂੰ ਸੁਰੱਖਿਅਤ ਹੜ੍ਹ ਖੇਤਰਾਂ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਉਸ ਤੋਂ ਬਾਅਦ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਉਂਣ ਦੇ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਿਵੈਂ ਹੀ ਰਾਹਤ ਹੋਵੇਗੀ ਲੋਕਾਂ ਦੇ ਹੋਏ ਨੁਕਸਾਨ ਚਾਹੇ ਕਿਸਾਨਾਂ ਦੀ ਫ਼ਸਲ ਹੈ ਜਾਂ ਲੋਕਾਂ ਦੇ ਘਰ ਹਨ ਇਨ੍ਹਾਂ ਦੀ ਗਿਰਦਾਵਰੀ ਕਰਵਾਈ ਜਾਵੈਗੀ ਅਤੇ ਜੋ ਵੀ ਲੋਕਾਂ ਦਾ ਨੁਕਸਾਨ ਹੋਇਆ ਹੈ ਪੰਜਾਬ ਸਰਕਾਰ ਵੱਲੋਂ ਉਨ੍ਹਾ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਸੂਆਂ ਦੇ ਲਈ ਵੀ ਚਾਰੇ ਦੀ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਲਈ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।