ਨਾੜ ਸਾੜਨ ਦੇ ਮਾਮਲੇ ’ਚ ਕਿਸਾਨ ’ਤੇ ਕੇਸ ਦਰਜ
ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਕਿਸਾਨ ’ਤੇ ਕੇਸ ਦਰਜ
Publish Date: Sat, 09 May 2026 04:14 PM (IST)
Updated Date: Sun, 10 May 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਖੇਤਾਂ ਵਿੱਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਇੱਕ ਕਿਸਾਨ ’ਤੇ ਕੇਸ ਦਰਜ ਕੀਤਾ ਹੈ। ਕਲੱਸਟਰ ਅਧਿਕਾਰੀ ਉਪਦੇਸ਼ ਕੁਮਾਰ ਨੇ ਦੱਸਿਆ ਕਿ ਪਿੰਡ ਘੁੰਮਣ ਕਲਾਂ ਵਿੱਚ ਪੀਆਰਐੱਸਸੀ ਤੋਂ ਪ੍ਰਾਪਤ ਲੋਕੇਸ਼ਨ ਅਨੁਸਾਰ ਅੱਗ ਲੱਗਣ ਸਬੰਧੀ ਪਤਾ ਲੱਗਾ। ਜਿਸ ਦੇ ਆਧਾਰ ’ਤੇ ਉਨ੍ਹਾਂ ਮੌਕਾ ਵੇਖਿਆ। ਮੌਕੇ ’ਤੇ ਅੱਗ ਦਾ ਸਪਾਟ ਪਾਇਆ ਗਿਆ। ਕਿਸਾਨ ਵਿਕਰਮਜੀਤ ਸਿੰਘ ਵਾਸੀ ਘੁੰਮਣ ਕਲਾਂ ਨੇ ਕਣਕ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਅੱਗ ਲਾ ਕੇ ਡੀਸੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਿਸ ਕਾਰਨ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।