™ਖ਼ਾਲਸਾ ਸਾਜਨਾ ਦਿਵਸ ਮਨਾਇਆ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨ ਛੋਹ ਪ੍ਰਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥਿਆਂ, ਕਥਾਵਾਚਕ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ, ਗੁਰਬਾਣੀ ਕਥਾ-ਵਿਚਾਰਾਂ ਤੇ
Publish Date: Sat, 16 Apr 2022 04:57 PM (IST)
Updated Date: Sat, 16 Apr 2022 04:57 PM (IST)
ਲਖਬੀਰ ਖੁੰਡਾ, ਧਾਰੀਵਾਲ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨ ਛੋਹ ਪ੍ਰਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥਿਆਂ, ਕਥਾਵਾਚਕ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ, ਗੁਰਬਾਣੀ ਕਥਾ-ਵਿਚਾਰਾਂ ਤੇ ਕਵੀਸ਼ਰੀਆਂ ਰਾਹੀਂ ਵੱਡੀ ਗਿਣਤੀ ਵਿੱਚ ਹਾਜਰ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ 'ਚ ਐਸਜੀਪੀਸੀ ਮੈਂਬਰ ਬੀਬੀ ਜਸਬੀਰ ਕੌਰ ਜਫਰਵਾਲ, ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇ. ਰਤਨ ਸਿੰਘ ਜ਼ਫਰਵਾਲ, ਮੈਨੇਜਰ ਸੰਤੋਖ ਸਿੰਘ ਤਲਵੰਡੀ ਰਾਮਾ,ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ, ਹੈੱਡਗੰ੍ਥੀ ਭਾਈ ਗੁਰਦੇਵ ਸਿੰਘ ਕਲਿਆਣਪੁਰ, ਬਾਬਾ ਜੋਗਾ ਸਿੰਘ ਕਾਰਸੇਵਾ ਵਾਲੇ, ਕੰਵਲਜੀਤ ਸਿੰਘ ਚਾਹਲ, ਧਰਮੀ ਫੌਜੀ ਐਸ਼ੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ, ਡਾ.ਗੁਰਜਿੰਦਰ ਸਿੰਘ ਸੰਧੂ, ਮੈਨੇਜਰ ਸੁਰਜੀਤ ਸਿੰਘ ਚਾਹਲ ਆਦਿ ਤੋਂ ਇਲਾਵਾ ਵੀ ਸ਼ਹਿਰ ਵਾਸੀ ਅਤੇ ਇਲਾਕਾ ਭਰ ਤੋਂ ਸੰਗਤਾਂ ਸ਼ਾਮਲ ਸਨ।