ਜਨਗਣਨਾ ਦਾ ਕੰਮ ਸ਼ੁਰੂ, ਲੋਕਾਂ ਨੂੰ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ
ਜਨਗਣਨਾ ਦਾ ਕੰਮ ਸ਼ੁਰੂ, ਲੋਕਾਂ ਨੂੰ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ
Publish Date: Mon, 18 May 2026 06:16 PM (IST)
Updated Date: Mon, 18 May 2026 06:18 PM (IST)
ਤਾਰਿਕ ਅਹਿਮਦ, ਪੰਜਾਬੀ ਜਾਗਰਣ: ਕਾਦੀਆਂ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜਨਗਣਨਾ ਦਾ ਕੰਮ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਕਾਦੀਆਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਅੱਜ ਤੋਂ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ। ਇਸ ਮੁਹਿੰਮ ਤਹਿਤ ਸਰਕਾਰੀ ਟੀਮਾਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਦੀਆਂ ਹੋਈਆਂ ਪਰਿਵਾਰਾਂ ਨਾਲ ਸਬੰਧਤ ਲੁੜੀਂਦੀ ਜਾਣਕਾਰੀ ਇਕੱਠੀ ਕਰਨਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਨਗਣਨਾ ਸੁਪਰਵਾਈਜ਼ਰ ਸੰਜੀਵ ਵਿਜ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਇਲਾਕੇ ਦੀ ਜਨਗਣਨਾ ਬਹੁਤ ਹੀ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਨਗਣਨਾ ਟੀਮਾਂ ਵੱਲੋਂ ਹਰ ਘਰ ਵਿੱਚ ਜਾ ਕੇ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਉਮਰ, ਸਿੱਖਿਆ, ਰੋਜ਼ਗਾਰ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਜਨਗਣਨਾ ਦਾ ਕੰਮ ਸਮੇਂ ਸਿਰ ਅਤੇ ਸਫਲਤਾਪੂਰਵਕ ਪੂਰਾ ਕੀਤਾ ਜਾ ਸਕੇ।