ਦੇਸ਼ ਭਗਤ ਕਮੇਟੀ ਵੱਲੋਂ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀਆਂ ਭੇਟ
ਚੰਦਰਸ਼ੇਖਰ ਆਜ਼ਾਦ ਦਾ ਬਲਿਦਾਨ ਦਿਵਸ ਮਨਾਇਆ
Publish Date: Sat, 28 Feb 2026 04:03 PM (IST)
Updated Date: Sun, 01 Mar 2026 03:59 AM (IST)
ਆਰ .ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਦੇਸ਼ ਭਗਤ ਕਮੇਟੀ ਦੀ ਅਗਵਾਈ ਹੇਠ ਡਲਹੌਜ਼ੀ ਰੋਡ ਸਥਿਤ ਸਾਹਿਲ ਪਲਾਜ਼ਾ ਵਿਖੇ ਕਮੇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਮਹਾਜਨ ਅਤੇ ਚੇਅਰਮੈਨ ਵਿਜੇ ਪਾਸੀ ਦੀ ਅਗਵਾਈ ਵਿੱਚ ਮਹਾਨ ਕ੍ਰਾਂਤੀਕਾਰੀ ਚੰਦਰਸ਼ੇਖਰ ਆਜ਼ਾਦ ਦਾ ਬਲਿਦਾਨ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਆਜ਼ਾਦ ਦੀ ਤਸਵੀਰ ‘ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਸਮਾਗਮ ਦੌਰਾਨ ਕਮੇਟੀ ਦੇ ਮੈਂਬਰਾਂ ਵੱਲੋਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਅਤੇ ਮਹਾਨ ਵਿਅਕਤੀਆਂ ਦੇ ਦਰਸਾਏ ਰਾਹ ‘ਤੇ ਤੁਰਨ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ ਗਿਆ। ਪ੍ਰਧਾਨ ਕੇਵਲ ਕ੍ਰਿਸ਼ਨ ਮਹਾਜਨ ਅਤੇ ਚੇਅਰਮੈਨ ਵਿਜੇ ਪਾਸੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਭਾਰਤੀ ਆਜ਼ਾਦੀ ਸੰਘਰਸ਼ ਦੇ ਅਮਰ ਨਾਇਕ ਹਨ, ਜਿਨ੍ਹਾਂ ਦੀ ਸ਼ਹਾਦਤ ਹਰ ਪੀੜ੍ਹੀ ਨੂੰ ਅਨਿਆਇ ਦੇ ਖ਼ਿਲਾਫ਼ ਡਟ ਕੇ ਖੜ੍ਹਾ ਹੋਣ ਦੀ ਪ੍ਰੇਰਣਾ ਦਿੰਦੀ ਰਹੇਗੀ।
ਉਨ੍ਹਾਂ ਕਿਹਾ ਕਿ ਆਜ਼ਾਦ ਨੂੰ ਇਹ ਨਾਮ ਉਨ੍ਹਾਂ ਦੇ ਸਾਥੀਆਂ ਵੱਲੋਂ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਦੇ ਵੀ ਅੰਗਰੇਜ਼ਾਂ ਅੱਗੇ ਸਮਰਪਣ ਨਹੀਂ ਕੀਤਾ। ਕਾਕੋਰੀ ਕਾਂਡ ਸਮੇਤ ਕਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਆਜ਼ਾਦ ਨੂੰ 27 ਫਰਵਰੀ 1931 ਨੂੰ ਅਲਾਹਾਬਾਦ ’ਚ ਅੰਗਰੇਜ਼ਾਂ ਨੇ ਘੇਰ ਲਿਆ ਸੀ। ਉਨ੍ਹਾਂ ਨੇ ਸਮਰਪਣ ਕਰਨ ਤੋਂ ਇਨਕਾਰ ਕਰਦਿਆਂ ਆਖ਼ਰੀ ਸਾਹ ਤੱਕ ਲੜਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਆਜ਼ਾਦ ਦੀ ਸ਼ਹਾਦਤ ਨੇ ਆਜ਼ਾਦੀ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ।
ਇਸ ਮੌਕੇ ਪ੍ਰਧਾਨ ਕੇਵਲ ਕ੍ਰਿਸ਼ਨ ਗੁਪਤਾ, ਚੇਅਰਮੈਨ ਵਿਜੇ ਪਾਸੀ, ਜਰਨਲ ਸਕੱਤਰ ਅਵਤਾਰ ਅਬਰੋਲ, ਸੰਜੀਵ ਗੁਪਤਾ, ਅਸ਼ਵਨੀ ਵਰਮਾ, ਗੁਰਚਰਨ ਸਿੰਘ ਅਤੇ ਤ੍ਰਿਲੋਕ ਨੰਦਾ ਹਾਜ਼ਰ ਸਨ।