ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਰਹਿਣ ਨਾਲ ਗੰਦਗੀ ਦੇ ਢੇਰਾਂ ਹੇਠ ਦੱਬਿਆ ਸ਼ਹਿਰ
ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਰਹਿਣ ਨਾਲ ਗੰਦਗੀ ਦੇ ਢੇਰਾਂ ਹੇਠ ਦੱਬਿਆ ਸ਼ਹਿਰ
Publish Date: Mon, 18 May 2026 04:44 PM (IST)
Updated Date: Mon, 18 May 2026 04:45 PM (IST)
ਕਸ਼ਮੀਰ ਸਿੰਘ ਸੰਧੂ, ਸ੍ਰੀ ਹਰਗੋਬਿੰਦਪੁਰ : ਸ਼ਹਿਰ ’ਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਅੱਜ ਛੇਵੇਂ ਦਿਨ ’ਚ ਦਾਖ਼ਲ ਹੋ ਗਈ ਹੈ, ਜਿਸ ਨਾਲ ਪੂਰੇ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਡੀਆਂ ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦੇਣੀ ਆਦਿ ਸ਼ਾਮਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਲੰਮੇ ਸਮੇਂ ਤੱਕ ਜਾਰੀ ਰਹੇਗੀ। ਇਥੇ ਇਹ ਦੱਸਦੇ ਚੱਲੀਏ ਕਿ ਸ਼ਹਿਰ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ, ਜਿਸ ਨਾਲ ਥਾਂ ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਣ ਕਰਕੇ ਗਲੀਆਂ ਵਿੱਚ ਪਿਆ ਕੂੜਾ ਸੜਨ ਨਾਲ ਭਿਆਨਕ ਬਦਬੂ ਫੈਲ ਰਹੀ ਹੈ ਤੇ ਨਾਲੀਆਂ ਗੰਦਗੀ ਨਾਲ ਭਰੀਆਂ ਹਨ, ਜਿਸ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਇਸ ਗੰਦਗੀ ਕਾਰਨ ਸ਼ਹਿਰ ’ਚ ਕੋਈ ਭਿਆਨਕ ਬਿਮਾਰੀ ਜਾਂ ਮਹਾਮਾਰੀ ਫੈਲ ਸਕਦੀ ਹੈ।