CS Punjab ਨੇ ਪਠਾਨਕੋਟ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ, ਰਾਹਤ ਕਾਰਜ ਹੋਰ ਤੇਜ਼ ਕਰਨ ਲਈ ਕਿਹਾ
ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਹਲਕਾ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਨਹਾ ਵੱਲੋਂ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਰਾਵੀ ਦਰਿਆ 'ਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ।
Publish Date: Sun, 31 Aug 2025 04:13 PM (IST)
Updated Date: Sun, 31 Aug 2025 04:16 PM (IST)
ਆਰਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਐਤਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸਐੱਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਵੀ ਹਾਜ਼ਰ ਸਨ।
ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਹਲਕਾ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਨਹਾ ਵੱਲੋਂ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਰਾਵੀ ਦਰਿਆ 'ਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ।ਉਨ੍ਹਾਂ ਨੇ ਐਨ ਡੀ ਆਰ ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ।