ਡੇਰਾ ਬਾਬਾ ਨਾਨਕ ਪੁਲਿਸ ਦਾ ਵੱਡਾ ਐਕਸ਼ਨ: 5 ਤਸਕਰਾਂ ਦੀ ਕਰੋੜਾਂ ਦੀ ਜਾਇਦਾਦ ਫ੍ਰੀਜ਼, ਮੁਹਿੰਮ ਹੋਰ ਤੇਜ਼
ਬਟਾਲਾ /ਡੇਰਾ ਬਾਬਾ ਨਾਨਕ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ 5 ਨਸ਼ਾ ਤਸਰਕਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਵਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ 1 ਕਰੋੜ 24 ਲੱਖ 78 ਹਜ਼ਾਰ 743 ਰੁਪਏ ਦੀ ਪ੍ਰਾਪਟੀ ਸੀਜ਼ ਕੀਤੀ ਗਈ ਹੈ।
Publish Date: Mon, 01 Jun 2026 03:37 PM (IST)
Updated Date: Mon, 01 Jun 2026 03:42 PM (IST)
ਸ਼ਾਮ ਤਿਵਾੜੀ/ਸਤਪਾਲ ਜਖਮੀ, ਪੰਜਾਬੀ ਜਾਗਰਣ, ਬਟਾਲਾ। ਬਟਾਲਾ /ਡੇਰਾ ਬਾਬਾ ਨਾਨਕ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵਲੋਂ 5 ਨਸ਼ਾ ਤਸਰਕਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਵਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ 1 ਕਰੋੜ 24 ਲੱਖ 78 ਹਜ਼ਾਰ 743 ਰੁਪਏ ਦੀ ਪ੍ਰਾਪਟੀ ਸੀਜ਼ ਕੀਤੀ ਗਈ ਹੈ।
ਇਸ ਸੰਬੰਧੀ ਥਾਣਾ ਡੇਰਾ ਬਾਬਾ ਨਾਨਕ ’ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ, ਡੀ.ਆਈ.ਜੀ ਬਾਰਡਰ ਰੇਂਜ ਸੰਦੀਪ ਗੋਇਲ ਅਤੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 21-09-2025 ਨੂੰ 10 ਕਿਲੋ 20 ਗ੍ਰਾਮ ਹੈਰੋਇਨ ਸਮੇਤ ਦਿਲਬਾਗ ਸਿੰਘ ਵਾਸੀ ਮਾਨੇਪੁਰ ਥਾਣਾ ਕਲਾਨੌਰ, ਜਗਦੀਪ ਸਿੰਘ ਵਾਸੀ ਬਲੱਗਣ ਥਾਣਾ ਸਦਰ ਗੁਰਦਾਸਪੁਰ, ਜਸਬੀਰ ਸਿੰਘ ਵਾਸੀ ਅਜਨਾਲਾ, ਅੰਮ੍ਰਿਤ ਕੌਰ ਵਾਸੀ ਬਲੱਗਣ ਅਤੇ ਗੁਰਮਿੰਦਰ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫਤਾਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਫੜੇ ਗਏ ਉਕਤ ਵਿਅਕਤੀਆਂ ਦੇ ਵਿਰੁੱਧ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਹਨ ਅਤੇ ਪੁਲਸ ਵਲੋਂ ਇਨ੍ਹਾਂ ਦੀ ਪ੍ਰਾਪਰਟੀ ਨੂੰ ਸੀਜ ਕਰਨ ਲਈ ਇਕ ਰਿਪੋਰਟ ਤਿਆਰ ਕਰਕੇ ਉਚ ਅਧਿਕਾਰੀਆਂ ਨੂੰ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵਲੋਂ ਉਕਤ ਪੰਜਾਂ ਵਿਅਕਤੀਆਂ ਦੀ ਕੁੱਲ 1 ਕਰੋੜ 24 ਲੱਖ 78 ਹਜ਼ਾਰ 743 ਰੁਪਏ ਦੀ ਪ੍ਰਾਪਟੀ ਸੀਜ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਪੁਲਸ ਵਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ ਅਸ਼ੋਕ ਕੁਮਾਰ ਅਤੇ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ।