ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ ਕਈ ਵਿਕਾਸ ਦੇ ਪੋ੍ਜੈਕਟ ਲਿਆਂਦੇ ਗਏ ਹਨ ਅਤੇ ਸਭ ਕੁਛ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਦੀ ਬਦੌਲਤ ਹੀ ਹੋ ਸਕਿਆ ਹੈ।

- ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਰੱਖਿਆ ਨੀਂਹ ਪੱਥਰ
ਸ਼ਾਮ ਸਿੰਘ ਘੁੰਮਣ, ਦੀਨਾਨਗਰ
ਦੀਨਾਨਗਰ ਹਲਕੇ ਦੀ ਵਿਧਾਇਕਾ ਅਤੇ ਸੂਬੇ ਦੀ ਕੈਬਨਿਟ ਵਜ਼ੀਰ ਅਰੁਣਾ ਚੌਧਰੀ ਨੇ ਅੱਜ ਦੀਨਾਨਗਰ ਵਿਖੇ 2.68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਵੀ ਉਚੇਚੇ ਤੌਰ ਤੇ ਮੌਜੂਦ ਰਹੇ। ਨੀਂਹ ਪੱਥਰ ਰੱਖਣ ਮਗਰੋਂ ਨਗਰ ਕੌਂਸਲ ਦੀਨਾਨਗਰ ਦੇ ਪ੍ਰਧਾਨ ਨੀਟੂ ਚੌਹਾਨ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 2.68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਬੱਸ ਅੱਡਾ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਅਤੇ ਹਲਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨਾਂ੍ਹ ਕਿਹਾ ਕਿ ਇਹ ਬੱਸ ਅੱਡਾ ਆਉਂਦੇ ਛੇ ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਨੂੰ ਚਾਰ ਚੰਨ ਲਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਲਕੇ ਵਿੱਚ ਕਈ ਵਿਕਾਸ ਦੇ ਪੋ੍ਜੈਕਟ ਲਿਆਂਦੇ ਗਏ ਹਨ ਅਤੇ ਸਭ ਕੁਛ ਹਲਕੇ ਦੇ ਲੋਕਾਂ ਦੇ ਪਿਆਰ ਅਤੇ ਸਤਿਕਾਰ ਦੀ ਬਦੌਲਤ ਹੀ ਹੋ ਸਕਿਆ ਹੈ। ਉਨਾਂ੍ਹ ਨੂੰ ਉਮੀਦ ਹੈ ਕਿ ਹਲਕੇ ਦੇ ਲੋਕ ਉਨ੍ਹਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਪਿਛਲੀ ਵਾਰ ਨਾਲੋਂ ਵੀ ਵੱਧ ਪਿਆਰ ਦੇਣਗੇ ਅਤੇ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਚ ਭੇਜਣਗੇ। ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਸੰਬੋਧਨ ਦੌਰਾਨ ਪਿਛਲੇ ਦਿਨੀਂ ਅਕਾਲੀ ਦਲ ਦੀ ਰੈਲੀ ਦੌਰਾਨ ਉਨਾਂ੍ਹ ਉੱਪਰ ਕੀਤੇ ਗਏ ਸ਼ਬਦੀ ਹਮਲਿਆਂ ਦਾ ਜੁਆਬ ਦਿੰਦਿਆਂ ਕਿਹਾ ਕਿ ਅਸੀਂ ਕੰਮ ਕਰਨ ਵਿੱਚ ਯਕੀਨ ਰੱਖਦੇ ਹਾਂ ਅਤੇ ਲੋਕਾਂ ਕੋਲੋਂ ਕੀਤੇ ਗਏ ਕੰਮਾਂ ਦੇ ਆਧਾਰ ਤੇ ਹੀ ਵੋਟ ਮੰਗਦੇ ਹਾਂ। ਕਦੇ ਵੀ ਕਿਸੇ ਵਿਰੋਧੀ ਉੱਤੇ ਕਿੰਤੂ ਪੰ੍ਤੂ ਨਹੀਂ ਕੀਤਾ ਪਰ ਸਾਡੇ ਵੱਲੋਂ ਹਲਕੇ ਅੰਦਰ ਕੀਤੇ ਗਏ ਕੰਮਾਂ ਦਾ ਮੁਕਾਬਲਾ ਕਰਨ ਤੋਂ ਅਸਮਰੱਥ ਵਿਰੋਧੀ ਪਾਰਟੀਆਂ ਦੇ ਲੋਕ ਸਾਡੇ ਖਿਲਾਫ ਘਟੀਆ ਸ਼ਬਦਾਵਲੀ ਵਰਤ ਕੇ ਸਸਤੀ ਲੋਕਪਿ੍ਰਯਤਾ ਹਾਸਲ ਕਰਨ ਦੇ ਚੱਕਰ ਵਿੱਚ ਹਨ ਜਿਨਾਂ੍ਹ ਨੂੰ ਹਲਕੇ ਦੇ ਲੋਕ ਕਰਾਰੀ ਹਾਰ ਦੇ ਰੂਪ ਵਿੱਚ ਮੂੰਹ ਤੋੜਵਾਂ ਜਵਾਬ ਦੇਣਗੇ। ਉਨਾਂ੍ਹ ਦੱਸਿਆ ਕਿ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੱਲੋਂ ਮੌਜੂਦਾ ਕਾਰਜਕਾਲ ਦੌਰਾਨ ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜ ਇਕ ਮਿਸਾਲ ਹਨ ਅਤੇ ਲੋਕਾਂ ਦੇ ਪਿਆਰ ਸਤਿਕਾਰ ਸਦਕਾ ਉਹ ਵਿਰੋਧੀਆਂ ਨੂੰ ਕਰਾਰੀ ਹਾਰ ਦੇਣਗੇ। ਇਸ ਮੌਕੇ ਸਿਟੀ ਕਾਂਗਰਸ ਦੇ ਪ੍ਰਧਾਨ ਸਤਿੰਦਰ ਮਹਾਜਨ, ਬਲਾਕ ਸੰਮਤੀ ਦੀਨਾਨਗਰ ਦੇ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਦਲਵੀਰ ਸਿੰਘ ਬਿੱਟੂ, ਵਰਿੰਦਰ ਸਿੰਘ ਨੌਸ਼ਹਿਰਾ, ਐਡਵੋਕੇਟ ਨਰੇਸ਼ ਠਾਕੁਰ, ਹਲਕਾ ਯੂਥ ਪ੍ਰਧਾਨ ਰੰਮੀ ਠਾਕੁਰ, ਸਰਪੰਚ ਹਰਜਿੰਦਰ ਸਿੰਘ ਗਵਾਲੀਆ, ਨਵਤੇਜ ਸਿੰਘ ਜਕੜੀਆ, ਅੰਮਿ੍ਤਪਾਲ ਸਿੰਘ ਸੰਧੂ, ਬਾਬਾ ਪ੍ਰਵੀਨ, ਸ਼ਤੀਸ਼ ਇੰਦਰ ਬੇਰੀ, ਬਲਬੀਰ ਸੂਰੀ ਅਤੇ ਸਤੀਸ਼ ਮਹਾਜਨ ਵੀ ਮੌਜੂਦ ਸਨ।