ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਕੀਤੀ ਰੀਵਿਊ ਮੀਟਿੰਗ
ਸਪੋਰਟਸ ਸਟੇਡੀਅਮ ਲਮੀਨੀ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ
Publish Date: Sat, 10 Jan 2026 05:13 PM (IST)
Updated Date: Sun, 11 Jan 2026 04:03 AM (IST)
ਪੰਜਾਬੀ ਜਾਗਰਣ ਟੀਮ, ਪਠਾਨਕੋਟ : ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਾ. ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਵਿੱਚ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸਨਰ(ਜ), ਸੰਜੀਵ ਪਠਾਨੀਆ ਜ਼ਿਲ੍ਹਾ ਮਾਲ ਅਫਸਰ, ਨਛੱਤਰ ਸਿੰਘ ਡੀਐਸਪੀ, ਕਮਲਦੀਪ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ, ਡਾ. ਸੁਨੀਲ ਕੁਮਾਰ ਐੱਸਐੱਮਓ ਪਠਾਨਕੋਟ, ਰਾਮ ਲੁਭਾਇਆ ਜ਼ਿਲ੍ਹਾ ਲੋਕ ਸੰਪਰਕ ਅਫਸਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਡਾ. ਪੱਲਵੀ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਨੀ ਵਿਖੇ 20 ਅਤੇ 22 ਜਨਵਰੀ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ।ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਵੱਖ -ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ, ਐਨਸੀਸੀ, ਮਹਿਲਾ ਪੁਲਿਸ ਅਤੇ ਹੋਮ ਗਾਰਡ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।