ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸੈਣੀ ਦੇ ਯੋਗਦਾਨ ਦੀ ਸਿੱਖਿਆ ਸਕੱਤਰ ਵੱਲੋਂ ਸ਼ਲਾਘਾ
ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸੈਣੀ ਦੇ ਯੋਗਦਾਨ ਦੀ ਸਿੱਖਿਆ ਸਕੱਤਰ ਵੱਲੋਂ ਸ਼ਲਾਘਾ
Publish Date: Mon, 18 May 2026 04:15 PM (IST)
Updated Date: Mon, 18 May 2026 04:15 PM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ: ਸਿੱਖਿਆ ਵਿਭਾਗ ਅਧੀਨ ਵਿਦਿਆਰਥੀਆਂ ਨੂੰ ਕਰੀਅਰ ਮਾਰਗਦਰਸ਼ਨ, ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਜਾਗਰੂਕਤਾ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਪੂਰਵ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਮੁਹਿੰਮਾਂ ਦੀ ਸਿੱਖਿਆ ਸਕੱਤਰ ਸੋਨਾਲੀ ਗਿਰੀ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਇਸ ਮੌਕੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਕਿਹਾ ਕਿ ਪਰਮਿੰਦਰ ਸਿੰਘ ਸੈਣੀ ਨੇ ਆਪਣੇ ਸੇਵਾਕਾਲ ਦੌਰਾਨ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਪ੍ਰਤੀ ਜਾਗਰੂਕ ਕਰਨ, ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਪਿੰਡਾਂ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸੈਣੀ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਵਿਸ਼ਿਆਂ ਦੀਆਂ ਮੁਕਾਬਲਤੀ ਪ੍ਰੀਖਿਆਵਾਂ ਸਬੰਧੀ ਗਤੀਵਿਧੀਆਂ ਨੇ ਜ਼ਿਲ੍ਹੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਹੈ। ਪ੍ਰੋਗਰਾਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਵੱਲੋਂ ਸਿੱਖਿਆ ਸਕੱਤਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਗਾਈਡੈਂਸ ਅਤੇ ਕਰੀਅਰ ਕਾਊਂਸਲਿੰਗ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੀ ਸੇਵਾਮੁਕਤੀ ਮੌਕੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ, ਸਮਰਪਣ ਕਮੇਟੀ ਦੇ ਸਕੱਤਰ ਅਤੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਸ਼ਵਿਨੀ ਭੱਲਾ, ਕੁੰਵਰ ਵਿੱਕੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ, ਪ੍ਰੋਫੈਸਰ ਰਾਜਕੁਮਾਰ, ਕੁੰਵਰ ਵਿੱਕੀ ਅਤੇ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਸ਼ਵਿਨੀ ਭੱਲਾ ਵੀ ਮੌਜੂਦ ਸਨ।