ਚਿੱਪ ਵਾਲੇ ਮੀਟਰਾਂ ਦੇ ਵਿਰੋਧ ’ਚ ਸਾੜਿਆ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ
ਚਿੱਪ ਵਾਲੇ ਮੀਟਰਾਂ ਦੇ ਵਿਰੋਧ ’ਚ ਸਾੜਿਆ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ
Publish Date: Mon, 17 Nov 2025 04:56 PM (IST)
Updated Date: Mon, 17 Nov 2025 04:58 PM (IST)
ਲਖਬੀਰ ਖੁੰਡਾ,ਪੰਜਾਬੀ ਜਾਗਰਣ ਧਾਰੀਵਾਲ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਅਤੇ ਸਕੱਤਰ ਸਤਨਾਮ ਸਿੰਘ ਤੇ ਆਗੂਆਂ ਦੀ ਅਗਵਾਈ ਵਿਚ ਪਿੰਡ ਧਾਰੀਵਾਲ ਕਲਾਂ ਵਿਖੇ ਚਿੱਪ ਵਾਲੇ ਮੀਟਰਾਂ ਦਾ ਬਾਈਕਾਟ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਇਕੱਤਰ ਹੋ ਕੇ ਚਿੱਪ ਵਾਲੇ ਮੀਟਰ ਨਾਂ ਲੱਗਣ ਦੇਣ ਅਤੇ ਬਿਜਲੀ ਬੋਰਡ ਦਾ ਪ੍ਰਾਈਵੇਟਕਰਨ ਨਾ ਹੋਣ ਦੇਣ ਦਾ ਅਹਿਦ ਲਿਆ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਸਰਕਾਰ ਇਹੋ ਜਿਹੀਆਂ ਲੋਕ ਵਿਰੋਧੀ ਮਾਰੂ ਕਾਰਵਾਈਆਂ ਤੋਂ ਬਾਜ ਆਵੇ ਤੇ ਲੋਕ ਹਿੱਤਾਂ ਦੀ ਗੱਲ ਕਰੇ। ਇਸ ਮੌਕੇ ਨਵੀਂ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ਵਿਚ ਸਰਬਸਮਤੀ ਨਾਲ ਪ੍ਰਧਾਨ ਬਲਵਿੰਦਰ ਸਿੰਘ, ਸਕੱਤਰ ਬੂਟਾ ਸਿੰਘ ਤੇ 21 ਮੈਂਬਰਾਂ ਨੂੰ ਚੁਣਿਆ ਗਿਆ। ਇਸ ਮੌਕੇ ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਪ੍ਰਤਾਪ ਸਿੰਘ, ਸੁੱਖਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਭਾਲ ਸਿੰਘ, ਕੁੱਲਵੰਤ ਸਿੰਘ, ਪ੍ਰਮਜੀਤ ਸਿੰਘ, ਗੁਰਨਾਮ ਸਿੰਘ, ਹਰਦੇਵ ਸਿੰਘ, ਸਤਨਾਮ ਸਿੰਘ, ਨਵਦੀਪ ਸਿੰਘ, ਜਤਿੰਦਰ ਸਿੰਘ, ਪਲਵਿੰਦਰ ਸਿੰਘ, ਰਜਿੰਦਰ, ਜੈਪਾਲ ਸਿੰਘ, ਮਲਕੀਤ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ, ਗੁਚਰਨ ਸਿੰਘ, ਜੋਗਿੰਦਰ ਸਿੰਘ, ਪ੍ਰਗਟ ਸਿੰਘ ਮੌਜੂਦ ਸਨ।