27 ਗ੍ਰਾਮ ਹੈਰੋਇਨ ਸਮੇਤ ਪੰਜ ਮੁਲਜ਼ਮ ਗ੍ਰਿਫਤਾਰ
27 ਗ੍ਰਾਮ ਹੈਰੋਇਨ ਸਮੇਤ ਪੰਜ ਮੁਲਜ਼ਮ ਗ੍ਰਿਫਤਾਰ
Publish Date: Sat, 09 May 2026 04:22 PM (IST)
Updated Date: Sun, 10 May 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਜ਼ਿਲ੍ਹਾ ਪੁਲਿਸ ਨੇ 27 ਗ੍ਰਾਮ ਹੈਰੋਇਨ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਦੇ ਐੱਸਆਈ ਹੇਮਰਾਜ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਦੀ ਬੈਕ ਸਾਈਡ ਤੋਂ ਮਨਪ੍ਰੀਤ ਕੌਰ ਵਾਸੀ ਜੌੜੀਆਂ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਉਸਦੇ ਹੱਥ ਵਿੱਚ ਫੜੇ ਹੋਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਔਰਤ ਨੇ ਦੱਸਿਆ ਕਿ ਇਹ ਹੈਰੋਇਨ ਗਗਨ ਵਾਸੀ ਗੁਰਦਾਸਪੁਰ ਤੋਂ ਲੈ ਕੇ ਆਈ ਹੈ। ਜਿਸ ਨੂੰ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸੇ ਥਾਣਾ ਤਿੱਬੜ ਦੀ ਪੁਲਿਸ ਨੇ ਅੱਡਾ ਤਿੱਬੜ ਦੇ ਕੋਲੋਂ ਮੋਹਿਤ ਉਰਫ਼ ਮੋਤੀ ਵਾਸੀ ਤਿੱਬੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਦੀਨਾਨਗਰ ਦੀ ਪੁਲਿਸ ਨੇ ਸੂਆ ਅਵਾਂਖਾ ਤੋਂ ਸੁਨੀਤਾ ਵਾਸੀ ਪੁਰਾਣੀ ਆਬਾਦੀ ਅਵਾਂਖਾ ਕੋਲੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਟੀ ਪੁਆਇੰਟ ਕੋਟਲਾ ਚਾਹਲ ਤੋਂ ਸੂਚੈਨੀਆ ਰੋਡ ’ਤੇ ਅਮਰਬੀਰ ਸਿੰਘ ਉਰਫ਼ ਬਾਊ ਵਾਸੀ ਛੀਨ ਰੇਲਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।